ਐਸ.ਸੀ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਅਹੁਦਾ ਸੰਭਾਲਿਆ
Published : Oct 18, 2018, 3:55 pm IST
Updated : Oct 18, 2018, 3:55 pm IST
SHARE ARTICLE
Tejinder Kaur
Tejinder Kaur

ਪੰਜਾਬ ਰਾਜ ਅਨੂਸੁਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰਰੇਤ-1 ਵਿਖੇ ਆਪਣੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ...

ਚੰਡੀਗੜ (ਸ.ਸ.ਸ) : ਪੰਜਾਬ ਰਾਜ ਅਨੂਸੁਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰਰੇਤ-1 ਵਿਖੇ ਆਪਣੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ।
ਸ਼੍ਰੀਮਤੀ ਤਜਿੰਦਰ ਕੌਰ 1973 ਬੈਚ ਦੇ ਆਈ.ਏ.ਐਸ. ਅਧਿਕਾਰੀ ਰਹੇ ਹਨ ਅਤੇ ਸਤੰਬਰ 2009 ਵਿਚ ਬਤੋਰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸੇਵਾ ਮੁਕਤ ਹੋਏ ਸਨ।

ਇਸ ਉਪਰੰਤ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਕਾਰਜਗੁਜ਼ਾਰੀ ਨੂੰ ਦੇਖਦੇ ਹੋਏ ਉਨਾਂ ਨੂੰ ਨਵੰਬਰ 2009 ਵਿਚ ਅਗਲੇ ਪੰਜ ਸਾਲ ਲਈ ਪੰਜਾਬ ਰਾਜ ਇੰਫਰਾਸਟਰੱਕਚਰ ਰੈਗੂਲੇਟਰੀ ਅਥਾਰਟੀ ਦਾ ਚੇਅਰਪਰਸਨ ਨਿਯੁਕਤ ਕਰ ਦਿੱਤਾ ਸੀ ।
ਅਹੁਦਾ ਸੰਭਾਲਣ ਉਪਰੰਤ ਕਮਿਸ਼ਨ ਮੈਂਬਰ ਪ੍ਰਭਦਿਆਲ ਸਿੰਘ, ਰਾਜ ਕੁਮਾਰ  ਅਤੇ ਤਰਸੇਮ ਸਿੰਘ ਸਿਆਲਕਾ ਨਾਲ ਉਨਾਂ ਕਮਿਸ਼ਨ ਕੋਲ ਲੱਗੇ ਹੋਏ ਕੇਸਾਂ ਸਬੰਧੀ ਵਿਚਾਰ ਚਰਚਾ ਕੀਤੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement