ਸੀ.ਆਈ.ਡੀ. ਵਿਚ ਤਾਇਨਾਤ ਹੈੱਡ ਕਾਂਸਟੇਬਲ ਦੀ ਸੜਕ ਹਾਦਸੇ ਵਿਚ ਮੌਤ
Published : Oct 18, 2020, 6:58 am IST
Updated : Oct 18, 2020, 6:58 am IST
SHARE ARTICLE
image
image

ਸੀ.ਆਈ.ਡੀ. ਵਿਚ ਤਾਇਨਾਤ ਹੈੱਡ ਕਾਂਸਟੇਬਲ ਦੀ ਸੜਕ ਹਾਦਸੇ ਵਿਚ ਮੌਤ

ਮਲੋਟ, 17 ਅਕਤੂਬਰ (ਪਪ): ਮਲੋਟ ਸੀ.ਆਈ.ਡੀ. ਵਿਚ ਤਾਇਨਾਤ ਹੈੱਡ ਕਾਂਸਟੇਬਲ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਲੰਬੀ ਜੋ ਮਲੋਟ ਸੀ ਆਈ.ਡੀ. ਦਫ਼ਤਰ ਵਿਚ ਪੋਸਟਡ ਸੀ। ਕਲ ਦੁਪਿਹਰ ਤੋਂ ਬਾਅਦ ਜਦੋਂ ਡਿਊਟੀ ਤੋਂ ਬਾਅਦ ਉਹ ਮੋਟਰਸਾਈਕਲ ਵਾਪਸ ਘਰ ਜਾ ਰਿਹਾ ਸੀ ਤਾਂ ਲੰਬੀ ਤਹਿਸੀਲ ਕੋਲ ਇਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਬਠਿੰਡਾ ਦੇ ਇਕ ਮੈਕਸ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਅੱਜ ਸਵੇਰੇ ਚਾਰ ਵਜੇ ਉਸ ਦੀ ਮੌਤ ਹੋ ਗਈ। ਕਰਮਚਾਰੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਲੰਬੀ ਅਤੇ ਮਲੋਟ ਸੀ ਆਈ ਡੀ ਅਧਿਕਾਰੀ ਬਠਿੰਡਾ ਪੁੱਜ ਗਏ ਹਨ। ਜਿਥੇ ਮ੍ਰਿਤਕ ਦਾ ਪੋਸਟ ਮਾਰਟਮ ਹੋਣ ਤੋਂ ਬਾਅਦ ਸ਼ਾਮ ਵੇਲੇ ਲੰਬੀ ਅੰਤਮ ਸਸਕਾਰ ਕੀਤਾ ਜਾਵੇਗਾ। ਮ੍ਰਿਤਕ ਦੀ ਉਮਰ 40 ਸਾਲ ਹੈ ਅਤੇ ਅਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਅਤੇ ਬਜ਼ੁਰਗ ਮਾਂ ਛੱਡ ਗਿਆ ਹੈ ਜਦ ਕਿ ਕਰਮਚਾਰੀ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement