ਜਿਸਮਫ਼ਰੋਸ਼ੀ ਦੇ ਅੱਡੇ ਦਾ ਪਰਦਾਫ਼ਾਸ਼
Published : Oct 18, 2020, 7:08 am IST
Updated : Oct 18, 2020, 7:08 am IST
SHARE ARTICLE
image
image

ਜਿਸਮਫ਼ਰੋਸ਼ੀ ਦੇ ਅੱਡੇ ਦਾ ਪਰਦਾਫ਼ਾਸ਼

ਰੰਗ-ਰਲੀਆਂ ਮਨਾਉਂਦੇ ਤਿੰਨ ਜੋੜਿਆਂ ਸਮੇਤ ਮੈਨੇਜਰ ਗ੍ਰਿਫ਼ਤਾਰ
 

ਅੰਮ੍ਰਿਤਸਰ, 17 ਅਕਤੂਬਰ (ਪਪ) : ਗਲਿਆਰਾ ਖੇਤਰ ਵਿਚ ਸਥਿਤ ਇਕ ਹੋਟਲ ਵਿਚ ਚੱਲ ਰਹੇ ਜਿਸਮਫ਼ਰੋਸ਼ੀ ਦੇ ਅੱਡੇ ਦਾ ਪਰਦਾਫ਼ਾਸ਼ ਕਰ ਕੇ ਥਾਣਾ ਬੀ-ਡਵੀਜ਼ਨ ਦੀ ਪੁਲਿਸ ਨੇ ਤਿੰਨ ਜੋੜਿਆਂ ਸਮੇਤ ਕਮਰਾ ਦੇਣ ਵਾਲੇ ਹੋਟਲ ਮੈਨੇਜਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ । ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਹੋਟਲ ਦਾ ਮਾਲਕ ਅਪਣੇ ਸਟਾਫ਼ ਨਾਲ ਮਿਲ ਕੇ ਹੋਟਲ ਵਿਚ ਜਿਸਮਫ਼ਰੋਸ਼ੀ ਦਾ ਧੰਦਾ ਕਰ ਰਿਹਾ ਹੈ ਅਤੇ ਹੋਟਲ ਦੇ ਕਮਰੇ ਦੇ ਕੇ ਮੋਟੀ ਪੈਸੇ ਕਮਾ ਰਿਹਾ ਹੈ ਜਿਸ ਉਤੇ ਛਾਪਾਮਾਰੀ ਕਰ ਕੇ ਪੁਲਿਸ ਨੇ ਪੂਰੇ ਰੈਕੇਟ ਦਾ ਪਰਦਾਫ਼ਾਸ਼ ਕਰ ਦਿਤਾ। ਇਸ ਸਬੰਧੀ ਥਾਣਾ ਬੀ-ਡਵੀਜ਼ਨ ਦੇ ਇੰਚਾਰਜ ਇੰਸ. ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਸੂਚਨਾ ਦੇ ਆਧਾਰ ਉਤੇ ਛਾਪੇਮਾਰੀ ਕੀਤੀ ਗਈ ਸੀ, ਜਿੱਥੋਂ ਰੰਗਰਲੀਆਂ ਮਨਾਉਂਦੇ ਤਿੰਨ ਜੋੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਮਰਾ ਦੇਣ ਵਾਲੇ ਹੋਟਲ ਮੈਨੇਜਰ ਨੂੰ ਵੀ ਹਿਰਾਸਤ ਵਿਚ ਲਿਆ ਗਿਆ। ਫ਼ਿਲਹਾਲ ਹੋਟਲ ਮਾਲਕ ਪੁਲਿਸ ਦੀ ਪਹੁੰਚ ਤੋਂ ਦੂਰ ਚੱਲ ਰਿਹਾ ਹੈ। ਜਲਦ ਹੀ ਉਸ ਨੂੰ ਵੀ ਜਾਂਚ ਵਿਚ imageimageਸ਼ਾਮਲ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement