ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਹਿਮ ਮੀਟਿੰਗ ਹੋਈ
Published : Oct 18, 2021, 7:22 am IST
Updated : Oct 18, 2021, 7:22 am IST
SHARE ARTICLE
image
image

ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਹਿਮ ਮੀਟਿੰਗ ਹੋਈ

ਚੰਡੀਗੜ੍ਹ, 17 ਅਕਤੂਬਰ (ਭੁੱਲਰ): ਅੱਜ ਦੇਰ ਸ਼ਾਮ ਗਿਲੇ ਸ਼ਿਕਵਿਆਂ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਇਥੋਂ ਦੇ ਰਾਜ ਭਵਨ ਦੇ ਗੈਸਟ ਹਾਊਸ 'ਚ ਹੋਈ | ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਵੀ ਮੌਜੂਦ ਰਹੇ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਹਾਈ ਕਮਾਨ ਦੇ ਕਹਿਣ 'ਤੇ ਹੀ ਕੀਤੀ ਗਈ ਜਿਸ ਵਿਚ ਸੰਗਠਨ ਦੀ ਮਜ਼ਬੂਤੀ ਅਤੇ ਸਰਕਾਰ ਵਲੋਂ ਭਵਿੱਖ ਦੀਆਂ ਯੋਜਨਾਵਾਂ ਉਲੀਕਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ |  18 ਅਕਤੂਬਰ ਨੂੰ  ਹੋਣ ਵਾਲੀ ਕੈਬਨਿਟ ਮੀਟਿੰਗ ਬਾਰੇ ਵੀ ਇਸ ਮੀਟਿੰਗ ਵਿਚ ਚਰਚਾ ਹੋਣ ਦੀ ਸੰਭਾਵਨਾ ਹੈ | ਭਾਵੇਂ ਖ਼ਬਰ ਲਿਖੇ ਜਾਣ ਤਕ ਮੀਟਿੰਗ ਜਾਰੀ ਸੀ ਪਰ ਸੂਤਰ ਦਸਦੇ ਹਨ ਕਿ ਇਸ ਮੀਟਿੰਗ ਨਾਲ ਚੰਨੀ ਅਤੇ ਸਿੱਧੂ ਨੂੰ  ਨੇੜੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਸਿੱਧੂ ਨੇ ਅੱਜ ਸਵੇਰੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ  ਪੱਤਰ ਲਿਖ ਕੇ 18 ਨੁਕਾਤੀ ਪ੍ਰੋਗਰਾਮ ਨੂੰ  ਲਾਗੂ ਕਰਵਾਉਣ ਦੀ ਮੰਗ ਕੀਤੀ ਗਈ ਸੀ ਤੇ ਉਸ ਤੋਂ ਬਾਅਦ ਹੀ ਅੱਜ ਦੀ ਇਸ ਮੀਟਿੰਗ ਦਾ ਏਜੰਡਾ ਤਿਆਰ ਹੋਇਆ | ਹੋ ਸਕਦਾ ਹੈ ਕਿ ਇਸ ਮੀਟਿੰਗ ਵਿਚ 18 ਨੁਕਾਤੀ ਪ੍ਰੋਗਰਾਮ 'ਚੋਂ ਕੁੱਝ ਏਜੰਡੇ ਲਾਗੂ ਕਰਵਾਉਣ ਬਾਰੇ ਗੱਲਬਾਤ ਹੋਵੇ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement