ਵਿਵਾਦਾਂ 'ਚ ਅੰਮ੍ਰਿਤਸਰ ਜੇਲ੍ਹ, ਕੈਦੀਆਂ ਦੀ ਜੇਲ੍ਹ 'ਚ ਨਸ਼ੇ ਲੈਂਦਿਆਂ ਦੀ ਵੀਡੀਓ ਹੋਈ ਵਾਇਰਲ
Published : Oct 18, 2022, 5:08 pm IST
Updated : Oct 18, 2022, 5:08 pm IST
SHARE ARTICLE
photo
photo

ਸਰਕਾਰ ਦੇ ਸੁਰੱਖਿਆ ਪ੍ਰਬੰਧਾਂ 'ਤੇ ਖੜ੍ਹੇ ਹੋ ਰਹੇ ਹਨ ਸਵਾਲ

 

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਨਸ਼ੇ ਦੀ ਇੱਕ ਹੋਰ ਵੀਡੀਓ ਵਾਇਰਲ ਹੋਈ ਹੈ। ਇਹ ਵੀਡੀਓ ਬਾਹਰਲੀ ਥਾਂ ਨਹੀਂ ਬਲਕਿ ਕੇਂਦਰੀ ਸੁਧਾਰ ਘਰ (ਜੇਲ੍ਹ) ਦੀ ਹੈ। ਜਿੱਥੇ ਝੁੰਡ ਵਿੱਚ ਬੈਠੇ ਕੈਦੀ ਨਸ਼ਾ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਕਿਸੇ ਵੀ ਜੇਲ੍ਹ ਅਧਿਕਾਰੀ ਨੇ ਵੀਡੀਓ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਅੰਦਰੋਂ ਨਸ਼ੇ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਕਿਸੇ ਹੋਰ ਦੀ ਨਹੀਂ ਹੈ, ਸਗੋਂ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਸਮਾਂ ਬਿਤਾਉਣ ਤੋਂ ਬਾਅਦ ਬਾਹਰ ਆਏ ਇੱਕ ਹਵਾਲਾਤੀ ਦੀ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕੁਝ ਲੋਕ ਝੁੰਡ ਬਣਾ ਕੇ ਆਰਾਮ ਨਾਲ ਫੁਆਇਲ ਦੀ ਵਰਤੋਂ ਕਰ ਕੇ ਨਸ਼ਾ ਕਰ ਰਹੇ ਹਨ। ਪਿਛਲੇ ਸਾਲਾਂ ਦੌਰਾਨ ਜੇਲ੍ਹ ਦੇ ਅੰਦਰ ਬਹੁਤ ਸਖ਼ਤੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਸਰਕਾਰ ਜੇਲ੍ਹ ਅੰਦਰ ਨਸ਼ਾ ਅਤੇ ਮੋਬਾਈਲ ਦੀ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ।

ਹੈਰਾਨੀ ਦੀ ਗੱਲ ਹੈ ਕਿ ਸਖ਼ਤੀ ਦੇ ਬਾਵਜੂਦ ਜੇਲ੍ਹਾਂ ਵਿੱਚ ਨਸ਼ੇ ਵਿਕਦੇ ਹਨ ਅਤੇ ਕੈਦੀ ਵੀ ਨਸ਼ਾ ਲੈਂਦੇ ਹਨ। ਕੁਝ ਲੋਕ ਨਹੀਂ ਸਗੋਂ ਵੱਡੀ ਗਿਣਤੀ ਵਿਚ ਕੈਦੀ ਅਤੇ ਹਵਾਲਾਤੀ ਨਸ਼ਾ ਕਰਦੇ ਹਨ। ਪਿਛਲੇ ਸਮੇਂ ਵਿੱਚ ਨਸ਼ਿਆਂ ਅਤੇ ਮੋਬਾਈਲਾਂ ਦੀ ਤਸਕਰੀ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਸੀਆਰਪੀਐਫ ਅਤੇ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਸਨ। ਪਰ ਹੁਣ ਤੱਕ ਪੰਜਾਬ ਸਰਕਾਰ ਇਨ੍ਹਾਂ ਦੋਵਾਂ 'ਤੇ ਸ਼ਿਕੰਜਾ ਕੱਸਣ 'ਚ ਨਾਕਾਮ ਰਹੀ ਹੈ।

ਕੁਝ ਦਿਨ ਪਹਿਲਾਂ ਐਸਟੀਐਫ ਨੇ ਜੇਲ੍ਹ ਅੰਦਰ ਮੋਬਾਈਲ ਮੁਹੱਈਆ ਕਰਵਾਉਣ ਵਾਲੇ ਗੋਇੰਦਵਾਲ ਸਾਹਿਬ ਜੇਲ੍ਹ ਦੇ ਡਿਪਟੀ ਸੁਪਰਡੈਂਟ ਬਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਬਲਬੀਰ ਸਿੰਘ ਜੇਲ੍ਹ ਅੰਦਰ ਕੈਦੀਆਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਆ ਵੀ ਦਿੰਦਾ ਸੀ ਅਤੇ ਇਸ ਲਈ ਮੋਟੀ ਰਕਮ ਵੀ ਵਸੂਲਦਾ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement