9 ਨਵੰਬਰ ਨੂੰ ਹੋਵੇਗਾ ਐਸ.ਜੀ.ਪੀ.ਸੀ. ਦਾ ਜਨਰਲ ਇਜਲਾਸ 

By : KOMALJEET

Published : Oct 18, 2022, 3:54 pm IST
Updated : Oct 18, 2022, 3:54 pm IST
SHARE ARTICLE
SGPC
SGPC

ਹਰਿਆਣਾ ਗੁਰਦੁਆਰਾ ਐਕਟ ਸਬੰਧੀ ਫ਼ੈਸਲੇ ਖਿਲਾਫ਼ ਰਿਵਿਊ ਪਟੀਸ਼ਨ -ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਐਸ.ਜੀ.ਪੀ.ਸੀ. ਦਾ ਚੋਣ ਇਜਲਾਸ 9 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ ਨੂੰ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੱਖਿਆ ਗਿਆ ਹੈ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੀ ਚੋਣ ਹੋਵੇਗੀ।

ਇਸ ਤੋਂ ਇਲਾਵਾ ਐਡਵੋਕੇਟ ਧਾਮੀ ਨੇ ਦੱਸਿਆ ਕਿ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਨੂੰ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖ਼ਲ ਕਰ ਦਿੱਤੀ ਗਈ ਹੈ। ਇਸ ਇਜਲਾਸ ਦੌਰਾਨ ਪੰਜਾ ਸਾਹਿਬ ਸ਼ਤਾਬਦੀ ਸਮਾਗਮ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਖਰੇ ਐਕਟ 'ਤੇ ਵੀ ਚਰਚਾ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement