Tapa Accident News: ਸਸਕਾਰ ’ਤੇ ਜਾ ਰਹੇ ਪਰਿਵਾਰ ਦੀ ਡਿਵਾਇਡਰ ਨਾਲ ਟਕਰਾਈ ਕਾਰ, 2 ਦੀ ਮੌਕੇ 'ਤੇ ਮੌਤ
Published : Oct 18, 2024, 9:51 am IST
Updated : Oct 18, 2024, 1:01 pm IST
SHARE ARTICLE
Tapa Accident News
Tapa Accident News

Tapa Accident News: ਦੋ ਗੰਭੀਰ ਜ਼ਖ਼ਮੀ

Tapa Accident News: ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ ’ਤੇ ਬਣੇ ਓਵਰਬ੍ਰਿਜ ਉੱਪਰ ਇਕ ਭਿਆਨਕ ਹਾਦਸਾ ਵਾਪਰ ਗਿਆ ਹੈ। ਇਥੇ ਇਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿਚ ਕਾਰ ’ਚ ਸਵਾਰ ਔਰਤ ਸਮੇਤ 2 ਜਣਿਆਂ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ।

ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਸਲਵਿੰਦਰ ਕੁਮਾਰ ਵਾਸੀ ਗੰਗਾਨਗਰ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਵਿੰਦਰ ਕੁਮਾਰ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਸਮੇਤ ਬ੍ਰਿਜਾ ਕਾਰ ’ਚ ਸਵਾਰ ਹੋ ਕੇ ਗੰਗਾਨਗਰ ਤੋਂ ਚੰਡੀਗੜ੍ਹ ਰਿਸ਼ਰੇਦਾਰੀ ’ਚ ਸਸਕਾਰ ’ਤੇ ਜਾ ਰਹੇ ਸਨ।

ਜਦੋਂ ਉਹ ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਤਪਾ ਤਾਜੋ ਕੈਂਚੀਆਂ ’ਤੇ ਬਣੇ ਓਵਰਬ੍ਰਿਜ ਉੱਪਰ ਪੁੱਜੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਇਸ ਹਾਦਸੇ ’ਚ ਕਾਰ ਚਾਲਕ ਕੁਲਵਿੰਦਰ ਕੁਮਾਰ ਅਤੇ ਗੁਰਦੇਵ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦ ਕਿ ਦੋ ਗੰਭੀਰ ਜ਼ਖ਼ਮੀਆਂ ਨੂੰ ਮਿੰਨੀ ਸਹਾਰਾ ਵੈਲਫੇਅਰ ਕਲੱਬ ਅਤੇ 108 ਐਂਬੂਲੈਂਸ ਜ਼ਰੀਏ ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement