ਸੁਖਬੀਰ ਵਲੋਂ ਵੱਡੇ ਬਾਦਲ ਵਾਂਗ ਚੰਡੀਗੜ੍ਹ 'ਚ ਹੀ ਪੇਸ਼ ਹੋਣ ਦੀ ਤਵੱਕੋ
Published : Nov 18, 2018, 3:02 pm IST
Updated : Nov 18, 2018, 3:02 pm IST
SHARE ARTICLE
Sukhbir Singh Badal
Sukhbir Singh Badal

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਤੇ ਗੋਲੀਕਾਂਡ ਆਦਿ ਮਾਮਲਿਆਂ ਦੀ ਪੜਤਾਲ ਕਰ ਰਹੀ...........

ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਤੇ ਗੋਲੀਕਾਂਡ ਆਦਿ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ-ਸਿਟ  ਕੋਲ ਅੰਮ੍ਰਿਤਸਰ ਵਿਚ ਪੇਸ਼ ਹੋਣ ਦੀ ਬਜਾਏ ਚੰਡੀਗੜ੍ਹ ਵਿਚ ਹੀ ਪੁੱਛ-ਪੜਤਾਲ ਲਈ ਸੱਦੇ ਜਾਣ ਦੀ ਤਵੱਕੋ ਕੀਤੀ ਹੈ। ਸੁਖਬੀਰ ਨੇ ਅਪਣੇ ਹਸਤਾਖਰ ਹੇਠ ਸਿਟ ਮੁਖੀ ਏਡੀਜੀਪੀ ਪ੍ਰਬੋਧ ਕੁਮਾਰ (ਆਈਪੀਐਸ) ਨੂੰ ਚਿੱਠੀ ਲਿਖ ਮੰਗ ਕੀਤੀ ਹੈ ਕਿ ਉਨ੍ਹਾਂ ਕੋਲੋਂ 19 ਨਵੰਬਰ ਨੂੰ ਅੰਮ੍ਰਿਤਸਰ ਦੀ ਬਜਾਏ ਚੰਡੀਗੜ੍ਹ ਵਿਚ ਹੀ ਪੁੱਛ-ਪੜਤਾਲ ਕੀਤੀ ਜਾਵੇ।

ਸਿਟ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ''ਰੋਜ਼ਾਨਾ ਸਪੋਕਸਮੈਨ'' ਕੋਲ ਇਸ ਬਾਰੇ ਚਿੱਠੀ ਮਿਲੀ ਹੋਣ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਇਸ ਚਿਠੀ ਵਿਚਲੀ ਮੰਗ ਵਿਚਾਰਧੀਨ ਹੈ।  ਸਿਟ ਨੇ ਬੀਤੀ 9 ਤਰੀਕ ਨੂੰ 7 ਅਗੱਸਤ 2018 ਦੀ ਧਾਰਾ 307 ਵਾਲੀ  ਐਫ਼ਆਈਆਰ ਨੰਬਰ - 129/ਥਾਣਾ ਸਿਟੀ ਕੋਟਕਪੂਰਾ ਦੀ ਜਾਂਚ ਦੇ ਸਿਲਸਿਲੇ 'ਚ ਬਤੌਰ ਗਵਾਹ 19 ਨਵੰਬਰ ਨੂੰ ਬਾਅਦ ਦੁਪਹਿਰ ਢਾਈ ਵਜੇ ਸਰਕਟ ਹਾਊਸ ਅੰਮ੍ਰਿਤਸਰ ਤਲਬ ਕੀਤਾ ਸੀ।

ਬੀਤੇ ਦਿਨ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਵਿਚ ਹੀ ਪੁੱਛ-ਪੜਤਾਲ ਕੀਤੀ ਸੀ ਅਤੇ ਹੁਣ ਸੁਖਬੀਰ ਨੇ ਵੀ ਪਿਤਾ ਵਾਂਗ ਪੰਜਾਬ ਦੀ ਰਾਜਧਾਨੀ ਵਿਚ ਹੀ ਪੁੱਛ-ਪੜਤਾਲ ਕੀਤੇ ਜਾਣ ਦੀ ਮੰਗ ਕੀਤੀ ਹੈ। ਇਥੇ ਇਹ ਵੀ ਸਪੱਸ਼ਟ ਕਰਨਯੋਗ ਹੈ ਕਿ ਸਿਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਵਡੇਰੀ ਉਮਰ ਕਰ ਕੇ ਉਨ੍ਹਾਂ ਦੀ ਮਰਜ਼ੀ ਵਾਲੇ ਸਥਾਨ 'ਤੇ ਪੁੱਛ-ਪੜਤਾਲ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਸੀ ਜਦਕਿ ਸੁਖਬੀਰ ਸਿੰਘ ਬਾਦਲ ਨੇ ਪੇਸ਼ੀ ਦੀ ਥਾਂ ਬਦਲਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਉਹ ਜਾਂਚ 'ਚ ਪੂਰਨ ਸਹਿਯੋਗ ਦੇਣ ਅਤੇ ਬੁਲਾਈ ਗਈ ਥਾਂ 'ਤੇ ਸਮੇਂ ਸਿਰ ਪੁੱਜਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement