ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ, ਰਾਤੋਂ ਰਾਤ ਹੋਵੇਗਾ ਫੈਸਲਾ
Published : Nov 18, 2019, 4:37 pm IST
Updated : Nov 19, 2019, 2:41 pm IST
SHARE ARTICLE
Bhagwant Mann announces big announcement
Bhagwant Mann announces big announcement

ਉਸ ਦੀਆਂ ਦੋਵੇਂ ਲੱਤਾਂ ਕੱਟਣੀਆਂ ਪਈਆਂ ਪਰ ਫਿਰ ਵੀ ਉਸ ਦੀ ਜਾਨ ਬਚ ਨਹੀਂ ਸਕੀ।

ਚੰਡੀਗੜ੍ਹ: ਪੰਜਾਬ ਦੇ ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ (37) ਦੀ ਮੌਤ ਤੋਂ ਬਾਅਦ ਆਮ ਸਥਾਨਕ ਨਿਵਾਸੀਆਂ ’ਚ ਡਾਢਾ ਰੋਹ ਤੇ ਰੋਸ ਪਾਇਆ ਜਾ ਰਿਹਾ ਸੀ। ਉਸ ਨੂੰ ਬਹੁਤ ਬੇਰਹਿਮੀ ਨਾਲ ਮਾਰਿਆ ਗਿਆ ਸੀ। ਉਸ ਦੀਆਂ ਲੱਤਾਂ ਤੇ ਤੇਜ਼ਾਬ ਸੁੱਟਿਆ ਗਿਆ ਸੀ ਜਿਸ ਕਾਰਨ ਉਸ ਦੀਆਂ ਲੱਤਾਂ ਵਿਚ ਇੰਨਫੈਕਸ਼ਨ ਫੈਲ ਲਿਆ ਤੇ ਕੁਝ ਦਿਨ ਪਟਿਆਲੇ ਵਿਚ ਇਲਾਜ ਤੋਂ ਬਾਅਦ ਉਸ ਨੂੰ ਪੀਜੀਆਈ ਭਰਤੀ ਕਰਵਾਇਆ ਗਿਆ।

Bhagwant MannBhagwant Mann ਉਸ ਦੀਆਂ ਦੋਵੇਂ ਲੱਤਾਂ ਕੱਟਣੀਆਂ ਪਈਆਂ ਪਰ ਫਿਰ ਵੀ ਉਸ ਦੀ ਜਾਨ ਬਚ ਨਹੀਂ ਸਕੀ। ਸੰਗਰੂਰ ਦੇ ਪਿੰਡ ਚੰਗਾਲੀ ਵਾਲਾ ਦੇ ਜਗਮੇਲ ਸਿੰਘ ਦੀ ਮੌਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ  ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜਦੋਂ ਸਮਾਜ ਦੇ ਸਾਰੇ ਵਰਗਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ ਤਾਂ ਅਜਿਹੇ ਸਮੇਂ ਮੁੱਖ ਮੰਤਰੀ 14 ਦਿਨਾਂ ਲਈ ਛੁੱਟੀਆਂ ਮਨਾਉਣ ਯੂਰਪ ਚਲਾ ਗਿਆ ਹੈ।

Sukhbir Badal Sukhbir Badalਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕਾਂ ਪ੍ਰਤੀ ਲਾਪ੍ਰਵਾਹੀ ਹੈਰਾਨ ਕਰਨ ਵਾਲੀ ਹੈ। ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਇਹ ਮੁੱਦਾ ਪਾਰਲੀਮੈਂਟ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਲਈ ਦੂਜੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਨਾਲ ਲਿਆ ਜਾਵੇਗਾ ਤਾਂ ਜੋ ਪੰਜਾਬ ਸਰਕਾਰ ‘ਤੇ ਦਬਾਅ ਬਣ ਸਕੇ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਿਲਣਗੇ।

ਭਗਵੰਤ ਮਾਨ ਨੇ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਨੂੰ ਕਿਹਾ ਕਿ ਨੌਜਵਾਨ ਦੇ ਪਰਿਵਾਰ ਦਾ ਡਟ ਕੇ ਸਾਥ ਦਿੱਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਦਲਿਤਾਂ ‘ਤੇ ਅੱਤਿਆਚਾਰਾਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਤੇ ਜਗਮੇਲ ਦੇ ਤਾਜ਼ਾ ਮਾਮਲੇ ਨੇ ਹਰ ਸੰਵੇਦਨਸ਼ੀਲ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਮੁੱਖ ਮੰਤਰੀ ਵੱਲੋਂ ਸੂਬੇ ਦੇ ਮਾਮਲਿਆਂ ਵਿਚ ਦਿਲਚਸਪੀ ਨਾ ਲੈਣ ਕਰ ਕੇ ਵਾਪਰਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement