ਬੁੱਲੋਵਾਲ ਤੋਂ ਬਾਅਦ ਬੰਗਾ ਇਲਾਕੇ 'ਚ ਲਿਖੇ ਖਾਲਿਸਤਾਨ ਦੇ ਨਾਅਰੇ, ਕਾਰਵਾਈ ਸ਼ੁਰੂ 
Published : Nov 18, 2020, 3:19 pm IST
Updated : Nov 18, 2020, 3:19 pm IST
SHARE ARTICLE
Khalistan Slogans
Khalistan Slogans

ਸੂਚਨਾ ਮਿਲਦੇ ਸਾਰ ਹੀ ਪੁਲਿਸ ਵੱਲੋਂ ਮਿਟਾਏ ਗਏ ਨਾਅਰੇ

ਬੰਗਾ - ਖਾਲਿਸਤਾਨ ਦੇ ਨਾਅਰੇ ਲਿਖਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਤੇ ਹੁਣ ਬੁੱਲ੍ਹੋਵਾਲ ਤੋਂ ਬਾਅਦ ਬੰਗਾ ਇਲਾਕੇ ਦੇ ਵੱਖ-ਵੱਖ ਪਿੰਡਾਂ ਫਰਾਲਾ, ਸੰਧਵਾਂ, ਸੂੰਢ ਵਿਖੇ ਮੁੱਖ ਮਾਰਗ ਨਾਲ ਲੱਗਦੀਆਂ ਕੰਧਾਂ ਅਤੇ ਸਾਇਨ ਬੋਰਡਾਂ ਤੇ 'ਖ਼ਾਲਿਸਤਾਨ ਜ਼ਿੰਦਾਬਾਦ' ਅਤੇ 'ਰੈਫਰੈਂਡਮ 2020' ਦੇ ਨਾਅਰੇ ਲਿਖੇ ਗਏ ਹਮ। ਉੱਧਰ ਸੂਚਨਾ ਮਿਲਦੇ ਸਾਰ ਹੀ ਪੁਲਿਸ ਵਲੋਂ ਇਨ੍ਹਾਂ ਨਾਅਰਿਆਂ ਨੂੰ ਮਿਟਾਉਣਾ ਸ਼ੁਰੂ ਕਰ ਦਿੱਤਾ ਗਿਆ ਅਤੇ ਪੁਲਿਸ ਅਧਿਕਾਰੀਆਂ ਵਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। 

Khalistan SlogansKhalistan Slogans

ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੀ ਰਾਤ ਬੁੱਲ੍ਹੋਵਾਲ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ 'ਚ ਵੀ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹੁਸ਼ਿਆਰਪੁਰ-ਟਾਂਡਾ ਮੁੱਖ ਸੜਕ 'ਤੇ ਆਉਂਦੇ ਚੋਆਂ 'ਤੇ ਬਣੀਆਂ ਪੁਲੀਆਂ ਦੀਆਂ ਦੀਵਾਰਾਂ 'ਤੇ 'ਖ਼ਾਲਿਸਤਾਨ ਜ਼ਿੰਦਾਬਾਦ, ਰੈਫਰੈਂਡਮ 2020' ਦੇ ਨਾਅਰੇ ਲਿਖੇ ਗਏ ਹਨ। ਇਹਨਾਂ ਨਾਅਰਿਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪਾ ਦਿੱਤੀਆਂ।

Khalistan SlogansKhalistan Slogans

ਖ਼ਾਲਿਸਤਾਨ ਸਬੰਧੀ ਲਿਖੇ ਨਾਅਰਿਆਂ ਸਬੰਧੀ ਕਿਸੇ ਰਾਹਗੀਰ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਥਾਣਾ ਬੁੱਲ੍ਹੋਵਾਲ ਦੇ ਮੁਲਾਜ਼ਮਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਥਾਣਾ ਬੁੱਲ੍ਹੋਵਾਲ ਦੇ ਮੁਲਾਜ਼ਮਾਂ ਵਲੋਂ ਮੌਕੇ 'ਤੇ ਜਾ ਕੇ ਖ਼ਾਲਿਸਤਾਨ ਸਬੰਧੀ ਲਿਖੇ ਨਾਅਰਿਆਂ 'ਤੇ ਕਾਲਾ ਪੇਂਟ ਫੇਰ ਕੇ ਨਾਅਰਿਆਂ ਨੂੰ ਮਿਟਾਇਆ ਗਿਆ।

Khalistan logans Khalistan logans

ਇਸ ਸਬੰਧੀ ਥਾਣਾ ਮੁਖੀ ਨੇ ਕਿਹਾ ਕਿ ਇਹ ਕੰਮ ਸ਼ਰਾਰਤੀ ਅਨਸਰਾਂ ਵਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਨੀਅਤ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਜਲਦ ਹੀ ਇਹੋ ਜਿਹੇ ਸ਼ਰਾਰਤੀ ਅਨਸਰ ਪੁਲਿਸ ਦੀ ਹਿਰਾਸਤ 'ਚ ਆ ਜਾਣਗੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement