ਸੰਗਰੂਰ ’ਚੋਂ ਭੇਦਭਰੇ ਹਾਲਾਤ ‘ਚ ਮਿਲੀ ਨੌਜਵਾਨ ਦੀ ਲਾਸ਼
Published : Nov 18, 2022, 1:15 pm IST
Updated : Nov 18, 2022, 1:16 pm IST
SHARE ARTICLE
Photo
Photo

ਪੁਲਿਸ ਨੇ ਜਾਂਚ ਕੀਤੀ ਸ਼ੁਰੂ

 

ਸੰਗਰੂਰ : ਸੰਗਰੂਰ ਸ਼ਹਿਰ 'ਚੋਂ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ । ਇੱਥੇ ਕੋਲਾ ਪਾਰਕ ਮਾਰਕੀਟ 'ਚ ਬਣੇ ਬਾਥਰੂਮ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ।ਪੁਲਿਸ ਦੁਆਰਾ ਉਸ ਨੂੰ  ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਡਕਟਰਾਂ ਨੇ ਕਿਹਾ ਹੈ ਕਿ ਜਿਸ ਨੌਜਵਾਨ ਨੂੰ ਪੁਲਿਸ ਦੁਆਰਾ ਇੱਥੇ ਲਿਆਂਦਾ ਗਿਆ , ਉਹ ਮ੍ਰਿਤਕ ਸੀ । ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਰੀਰ 'ਤੇ ਸਰਿੰਜਾਂ ਦੇ ਨਿਸ਼ਾਨ ਹਨ।

ਜਦੋਂ ਇਸ ਸੰਬੰਧੀ ਮੀਡੀਆ ਨੇ ਪੁੱਛਗਿੱਛ ਕੀਤੀ ਤਾਂ ਇੱਕ ਚਸ਼ਮਦੀਦ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਜਦੋਂ ਉਹ ਤਕਰੀਬਨ 3.25 ਵਜੇ ਬਾਥਰੂਮ ਗਿਆ ਤਾਂ ਇਕ ਲੜਕਾ ਬਾਥਰੂਮ ਦਾ ਗੇਟ ਖੁੱਲ੍ਹਵਾ ਰਿਹਾ ਸੀ, ਜਦੋਂ ਮੈਂ ਉਸ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਅੰਦਰ ਇਕ ਲੜਕਾ ਹੈ, ਜੋ ਦਰਵਾਜ਼ਾ ਨਹੀਂ ਖੋਲ੍ਹ ਰਿਹਾ, ਜਦੋਂ ਦਰਵਾਜ਼ਾ ਖੁੱਲ੍ਹਿਆ ਤਾਂ ਅੰਦਰ ਇਕ ਨੌਜਵਾਨ ਡਿੱਗਿਆ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਪੁਲਿਸ ਵੱਲੋਂ 2 ਦਿਨ ਪਹਿਲਾਂ ਹੀ ਕੋਲਾ ਪਾਰਕ 'ਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement