ਰਿਸ਼ਵਤਖੋਰੀ ਵਿਰੁੱਧ ਵਿਜੀਲੈਂਸ ਦੀ ਕਾਰਵਾਈ: ਇੰਸਪੈਕਟਰ ਲੀਗਲ ਮੈਟਰੋਲੌਜੀ ਵਰਿੰਦਰਪਾਲ ਸ਼ਰਮਾ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Published : Nov 18, 2022, 4:45 pm IST
Updated : Nov 18, 2022, 6:31 pm IST
SHARE ARTICLE
Vigilance Bureau
Vigilance Bureau

ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਪ੍ਰਤੀ ਧਰਮ ਕੰਡਾ ਕੀਤੀ ਜਾ ਰਹੀ ਸੀ ਰਿਸ਼ਵਤ ਦੀ ਮੰਗ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਲੀਗਲ  ਮੈਟਰੋਲੌਜੀ (ਮਾਪ ਅਤੇ ਤੋਲ) ਵਰਿੰਦਰਪਾਲ ਸ਼ਰਮਾ ਨੂੰ 4,380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਰਿੰਦਰਪਾਲ ਸ਼ਰਮਾ ਨੂੰ ਲੀਗਲ  ਮੈਟਰੋਲੌਜੀ ਵਿਭਾਗ ਦੇ ਲਾਇਸੰਸਸ਼ੁਦਾ ਮੁਰੰਮਤਸਾਜ (ਰਿਪੇਅਰਰ) ਪੰਕਜ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਹੈ ਕਿ ਉਕਤ ਇੰਸਪੈਕਟਰ ਲੀਗਲ  ਮੈਟਰੋਲੌਜੀ ਉਸ ਕੋਲੋਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਪ੍ਰਤੀ ਧਰਮ ਕੰਡਾ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਪਹਿਲਾਂ ਵੀ ਉਸ ਤੋਂ 4900 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਤਸਦੀਕ ਕਰਨ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਪਰੋਕਤ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement