Khanna Accident News: ਵਿਆਹ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ; ਇਕ ਨੌਜਵਾਨ ਗੰਭੀਰ ਜ਼ਖ਼ਮੀ
Published : Nov 18, 2023, 1:01 pm IST
Updated : Nov 18, 2023, 1:01 pm IST
SHARE ARTICLE
2 died in Khanna Accident
2 died in Khanna Accident

ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਕਾਰ ਨਾਲ ਹੋਈ ਟੱਕਰ

Khanna Accident: ਖੰਨਾ 'ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਬਾਈਕ ਵਿਚਾਲੇ ਹੋਈ ਟੱਕਰ 'ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੈ। ਮ੍ਰਿਤਕਾਂ ਦੀ ਪਛਾਣ ਰੋਹਿਤ ਉਰਫ ਗੋਲੂ (20) ਅਤੇ ਨਵੀ ਉਰਫ ਗਿੰਨੂ (19) ਵਜੋਂ ਹੋਈ ਹੈ। ਦੋਵੇਂ ਲੁਹਾਰੀ ਕਲਾਂ ਦੇ ਰਹਿਣ ਵਾਲੇ ਸਨ। ਉਨ੍ਹਾਂ ਦਾ ਸਾਥੀ ਹਰਪ੍ਰੀਤ ਸਿੰਘ ਵਾਸੀ ਰਾਮਪੁਰ ਕਲੇਰਾਂ ਗੰਭੀਰ ਜ਼ਖ਼ਮੀ ਹੈ। ਤਿੰਨੋਂ ਨੌਜਵਾਨ ਦੋਰਾਹਾ ਵਿਚ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਸ਼ੁਕਰਵਾਰ ਦੇਰ ਰਾਤ ਪੈਟਰੋਲ ਪੰਪ ਨੇੜੇ ਕਾਰ ਅਤੇ ਬਾਈਕ ਵਿਚਾਲੇ ਟੱਕਰ ਹੋ ਗਈ।

ਮ੍ਰਿਤਕ ਨਵੀ ਦੇ ਪਿਤਾ ਕਰਮ ਸਿੰਘ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੇ ਡੇਢ ਮਹੀਨੇ ਵਿਚ ਅਪਣੇ ਦੋ ਪੁੱਤ ਗੁਆ ਦਿਤੇ, ਇਕ ਪੁੱਤ ਦੀ ਕੁੱਝ ਦਿਨ ਪਹਿਲਾਂ ਹੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਹੁਣ ਹਾਦਸੇ ਵਿਚ ਛੋਟੇ ਪੁੱਤਰ ਦੀ ਮੌਤ ਹੋ ਗਈ। ਦੂਜੇ ਪਾਸੇ ਰੋਹਿਤ ਵੀ ਅਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਸਿਟੀ ਪੁਲੀਸ ਸਟੇਸ਼ਨ ਦੇ ਐਸਐਚਓ ਹੇਮੰਤ ਮਲਹੋਤਰਾ ਨੇ ਦਸਿਆ ਕਿ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿਤੀਆਂ ਜਾਣਗੀਆਂ।

(For more news apart from 2 died in Khanna Accident, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement