Raja Warring News: ਕੇਂਦਰ ਅਧੀਨ ਚੰਡੀਗੜ੍ਹ ਪ੍ਰਸ਼ਾਸਨ ਹੁਣ ਪੰਜਾਬ ਦੇ ਵਿਦਿਆਰਥੀਆਂ ਦੇ ਸਿਖਿਆ ਹੱਕਾਂ ਉਤੇ ਡਾਕੇ ਮਾਰਨ ਲਗਿਆ : ਰਾਜਾ ਵੜਿੰਗ
Published : Nov 18, 2023, 8:00 am IST
Updated : Nov 18, 2023, 8:00 am IST
SHARE ARTICLE
Raja Warring
Raja Warring

ਕਿਹਾ, ਚੰਡੀਗੜ੍ਹ ਦੇ ਅਧਾਰ ਕਾਰਡ ਵਾਲਿਆਂ ਨੂੰ ਹੀ ਨਰਸਰੀ ਤੇ ਪ੍ਰੀ ਨਰਸਰੀ ’ਚ ਦਾਖ਼ਲੇ ਦਾ ਫ਼ੈਸਲਾ ਪੰਜਾਬ ਵਾਸੀਆਂ ਨਾਲ ਬੇਇਨਸਾਫ਼ੀ

Raja Warring : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਪ੍ਰਸਾਸਨ ਵਲੋਂ ਪੰਜਾਬ ਦੇ ਬੱਚਿਆਂ ਦੀ ਪੜ੍ਹਾਈ ਸਬੰਧੀ ਲਏ ਗਏ ਹਾਲ ਹੀ ਦੇ ਫ਼ੈਸਲਿਆਂ ਦੀ ਤਿੱਖੀ ਅਲੋਚਨਾ ਕੀਤੀ ਹੈ। ਇਕ ਵਿਵਾਦਪੂਰਨ ਕਦਮ ਵਿਚ, ਚੰਡੀਗੜ੍ਹ ਪ੍ਰਸਾਸ਼ਨ ਨੇ ਹੁਕਮ ਦਿਤਾ ਹੈ ਕਿ, ਹੁਣ ਤੋਂ, ਪੰਜਾਬ ਦੇ ਵਿਦਿਆਰਥੀਆਂ ਨੂੰ ਪ੍ਰੀ-ਨਰਸਰੀ ਅਤੇ ਨਰਸਰੀ ਪਧਰਾਂ ’ਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਤੋਂ ਇਨਕਾਰ ਕਰ ਦਿਤਾ ਜਾਵੇਗਾ। ਇਹ ਸੀਟਾਂ ਹੁਣ ਚੰਡੀਗੜ੍ਹ ਆਧਾਰ ਕਾਰਡ  ’ਤੇ ਦਾਖ਼ਲੇ ਲਈ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਨਿਵਾਸੀਆਂ ਲਈ ਰਾਖਵੀਆਂ ਹੋਣਗੀਆਂ।

ਅਪਣੀ ਅਸਹਿਮਤੀ ਜਾਹਰ ਕਰਦੇ ਹੋਏ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, “ਸਿਖਿਆ ਸਾਰਿਆਂ ਲਈ ਇਕ ਮੌਲਿਕ ਮਨੁੱਖੀ ਅਧਿਕਾਰ ਹੈ। ਕੁਝ ਬੱਚਿਆਂ ਨੂੰ ਇਸ ਬੁਨਿਆਦੀ ਅਧਿਕਾਰ ਤੋਂ ਵਾਂਝੇ ਕਰਨ ਦੇ ਫ਼ੈਸਲੇ ਕਿਵੇਂ ਲਏ ਜਾ ਸਕਦੇ ਹਨ? ਪੰਜਾਬ ਦੇ ਵਿਦਿਆਰਥੀ ਇਸ ਸਮੇਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਲਗਭਗ 40% ਸੀਟਾਂ ’ਤੇ ਕਾਬਜ ਹਨ। ਰਾਜਾ ਵੜਿੰਗ ਨੇ ਕੇਂਦਰ ਸਾਸਤ ਪ੍ਰਦੇਸ ਵਜੋਂ ਚੰਡੀਗੜ੍ਹ ਉੱਤੇ ਕੇਂਦਰ ਸਰਕਾਰ ਦੇ ਪ੍ਰਭਾਵ ਦੀ ਆਲੋਚਨਾ ਕਰਦਿਆਂ ਕਿਹਾ,“ਚੰਡੀਗੜ੍ਹ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਨਿਯੰਤਰਣ ਅਧੀਨ ਹੋਣ ਕਰ ਕੇ, ਹੁਣ ਅਜਿਹੇ ਉਪਾਵਾਂ ਦੇ ਅਧੀਨ ਹੈ ਜੋ ਸਿੱਧੇ ਤੌਰ ’ਤੇ ਪੰਜਾਬ ਦੇ ਲੋਕਾਂ ਨੂੰ ਪ੍ਰਭਾਵਤ ਕਰ ਰਹੇ ਹਨ।  

ਪੰਜਾਬ ਦੇ ਹੱਕਾਂ ਉਪਰ ਡਾਕਾ ਮਾਰਿਆ ਜਾ ਰਿਹਾ ਹੈ। ਪੰਜਾਬ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸਾਡੇ ਹਿਤਾਂ ਦੇ ਉਲਟ ਫ਼ੈਸਲੇ ਸਾਡੇ ’ਤੇ ਥੋਪੇ ਜਾ ਰਹੇ ਹਨ। ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਦਿਨੋ-ਦਿਨ ਘਟਾਇਆ ਜਾ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਪੰਜਾਬ ਦੇ ਭਵਿੱਖ ਲਈ ਵਿਆਪਕ ਪ੍ਰਭਾਵਾਂ ’ਤੇ ਜ਼ੋਰ ਦਿੰਦੇ ਹੋਏ ਕਿਹਾ, “ਚੰਡੀਗੜ੍ਹ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੇ ਕੇਂਦਰ ਸਾਸਤ ਪ੍ਰਦੇਸ ਦੇ ਵਿਦਿਆਰਥੀਆਂ ਲਈ ਕੋਟਾ ਨਿਰਧਾਰਤ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਖਤਰੇ ਵਿਚ ਪਾਉਂਦਾ ਹੈ।ਅੰਤ ਵਿਚ ਰਾਜਾ ਵੜਿੰਗ ਨੇ ਜੋਰ ਦੇ ਕੇ ਕਿਹਾ, “ਅਸੀਂ ਇਸ ਫ਼ੈਸਲੇ ਦਾ ਡੱਟ ਕੇ ਵਿਰੋਧ ਕਰਾਂਗੇ।

(For more news apart from Chandigarh administration now started attacking education rights of Punjab students: Raja Warring, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement