Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਵਧਣ ਲੱਗੀ ਠੰਢ; ਤਾਪਮਾਨ ਵਿਚ ਆਈ ਗਿਰਾਵਟ
Published : Nov 18, 2023, 10:31 am IST
Updated : Nov 18, 2023, 10:31 am IST
SHARE ARTICLE
Punjab Weather Update
Punjab Weather Update

ਪੰਜਾਬ ਦੇ ਮੌਸਮ ਵਿਭਾਗ ਨੇ ਵੀ ਅਪਣੀ ਰੀਪੋਰਟ ਜਾਰੀ ਕਰ ਦਿਤੀ ਹੈ।

Punjab Weather Update News: ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਠੰਡ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਸਮੇਂ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਿਨ ਦੇ ਤਾਪਮਾਨ ਵਿਚ ਵੀ ਪਹਿਲਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਹੁਣ ਸਵੇਰ ਵੇਲੇ ਧੁੰਦ ਵੀ ਦਿਖਾਈ ਦੇਣ ਲੱਗ ਪਈ ਹੈ।

ਪੰਜਾਬ ਦੇ ਮੌਸਮ ਵਿਭਾਗ ਨੇ ਵੀ ਅਪਣੀ ਰੀਪੋਰਟ ਜਾਰੀ ਕਰ ਦਿਤੀ ਹੈ। ਰੀਪੋਰਟ ਮੁਤਾਬਕ ਕੱਲ੍ਹ ਦੇ ਮੁਕਾਬਲੇ ਅੱਜ ਔਸਤ ਘੱਟੋ-ਘੱਟ ਤਾਪਮਾਨ ਵਿਚ -0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਸੂਬੇ ਵਿਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਇਸ ਦੌਰਾਨ ਸੂਬੇ ਵਿਚ ਸੱਭ ਤੋਂ ਘੱਟ ਤਾਪਮਾਨ ਫਰੀਦਕੋਟ) ਵਿਚ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਸੱਭ ਤੋਂ ਵੱਧ ਤਾਪਮਾਨ ਮੋਹਾਲੀ ਜ਼ਿਲ੍ਹੇ ਵਿਚ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਅਤੇ ਉੱਤਰੀ ਅਤੇ ਉੱਤਰ-ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁੱਝ ਹਿੱਸਿਆਂ ਵਿਚ ਵੀ ਘੱਟੋ-ਘੱਟ ਤਾਪਮਾਨ 10 ਤੋਂ 13 ਡਿਗਰੀ ਦੇ ਵਿਚਕਾਰ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ 18 ਨਵੰਬਰ ਦਿਨ ਸ਼ਨਿਚਰਵਾਰ ਨੂੰ ਦਿੱਲੀ 'ਚ ਘੱਟੋ-ਘੱਟ ਤਾਪਮਾਨ 14 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਰਿਕਾਰਡ ਕੀਤਾ ਜਾ ਸਕਦਾ ਹੈ। ਇਸ ਦੌਰਾਨ ਰਾਜਧਾਨੀ ਵਿਚ ਧੁੰਦ ਦੀ ਚੰਗੀ ਮਾਤਰਾ ਵੀ ਦੇਖੀ ਜਾ ਸਕਦੀ ਹੈ।

(For more news apart from Punjab Weather Update News Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement