Ludhiana Accident News: ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਦੋ ਯਾਰਾਂ ਦੀ ਸੜਕ ਹਾਦਸੇ ਵਿਚ ਇਕੱਠਿਆਂ ਹੋਈ ਮੌਤ
Published : Nov 18, 2024, 3:35 pm IST
Updated : Nov 18, 2024, 3:35 pm IST
SHARE ARTICLE
2 Student death in ludhiana accident  News
2 Student death in ludhiana accident News

Ludhiana Accident News: 2 ਮੋਟਰਸਾਈਕਲਾਂ ਦੀ ਟਰੈਟਕਰ ਟਰਾਲੀ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

 2 Student death in ludhiana accident  News: ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਮੋਹੀ ਨੇੜੇ ਧੁੰਦ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਟਰੈਕਟਰ-ਟਰਾਲੀ ਨਾਲ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਗਈ।  ਇਸ ਦੌਰਾਨ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ।

ਮ੍ਰਿਤਕਾਂ ਦੇ ਨਾਮ ਨਵਦੀਪ ਸਿੰਘ ਪੁੱਤਰ ਰਣਜੀਤ ਸਿੰਘ (15 ਸਾਲ ) ਅਤੇ ਹਰਸਿਮਰਨ ਸਿੰਘ ਪੁੱਤਰ ਅਮਰਜੀਤ ਸਿੰਘ (16) ਦੱਸਿਆ ਜਾ ਰਿਹਾ ਹੈ। ਦੋਵੇਂ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸਨ ਅਤੇ ਗਿਆਰਵੀਂ ਜਮਾਤ ਵਿਚ ਪੜ੍ਹਦੇ ਸਨ। 

ਇਕੱਤਰ ਜਾਣਕਾਰੀ ਅਨੁਸਾਰ ਪਿੰਡ ਮੋਹੀ ਦੇ ਕੈਂਪ ਖਾਲਸਾ ਸਕੂਲ 'ਚ ਗਿਆਰਵੀਂ ਜਮਾਤ 'ਚ ਪੜ੍ਹਦੇ ਨਵਦੀਪ ਸਿੰਘ (16 ਸਾਲ) ਪੁੱਤਰ ਰਣਜੀਤ ਸਿੰਘ ਤੇ ਹਰਸਿਮਰਨਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਦੋਨੋਂ ਆਪਣੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਮੋਹੀ ਤੋਂ ਘੁਮਾਣ ਜਾ ਰਹੇ ਸਨ।

ਸੰਘਣੀ ਧੁੰਦ ਕਾਰਨ ਅੱਗੇ ਜਾ ਰਹੀ ਟਰਾਲੀ ਨਾ ਦਿਖਣ ਕਾਰਣ ਦੋਨੋਂ ਮੋਟਰਸਾਈਕਲ ਟਕਰਾਉਣ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਪੁਸ਼ਟੀ ਥਾਣਾ ਸੁਧਾਰ ਵੱਲੋਂ ਕੀਤੀ ਜਾ ਚੁੱਕੀ ਹੈ। ਪੁਲਿਸ ਵਲੋਂ ਦੋਵਾਂ ਨੌਜਾਵਨਾਂ ਦੀਆਂ ਲਾਸ਼ਾਂ ਨੂੰ ਸੀਐਮਸੀ ਲੁਧਿਆਣਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement