ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
Published : Dec 18, 2018, 6:28 pm IST
Updated : Dec 18, 2018, 6:28 pm IST
SHARE ARTICLE
ਰਿਸ਼ਵਤ
ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਪਟਵਾਰੀ ਅਮਰਦੀਪ ਸਿੰਘ ਮੱਲ ਨੂੰ 10,000 ਰੁਪਏ ਦੀ...

ਚੰਡੀਗੜ (ਸ.ਸ.ਸ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਪਟਵਾਰੀ ਅਮਰਦੀਪ ਸਿੰਘ ਮੱਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਅਮਰਦੀਪ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰ ਸਿੰਘ ਵਾਸੀ ਪਿੰਡ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ 'ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement