ਪਿੰਡ ਘਲੋਟੀ ‘ਚ ਪਿਛਲੇ ਦੋ ਮਹੀਨਿਆਂ ‘ਚ 25 ਲੋਕਾਂ ਦੀ ਮੌਤ ਮਗਰੋਂ ਦਹਿਸਤ 
Published : Dec 18, 2019, 2:37 pm IST
Updated : Dec 18, 2019, 2:37 pm IST
SHARE ARTICLE
Gholoti
Gholoti

ਇਨ੍ਹਾਂ 25 ਮੌਤਾਂ ‘ਚ ਤਿੰਨ ਮਹੀਨੇ ਦੇ ਬੱਚੇ ਤੋਂ ਲੈ ਕੇ 65 ਸਾਲ ਤਕ ਦਾ ਬਜ਼ੁਰਗ ਸ਼ਾਮਲ ਹੈ।

ਖੰਨਾ: ਪੰਜਾਬ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਪਿੰਡ ਘਲੋਟੀ ‘ਚ ਪਿਛਲੇ ਦੋ ਮਹੀਨਿਆਂ ‘ਚ 25 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਨ੍ਹਾਂ ਮੌਤਾਂ ਦਾ ਕਾਰਨ ਮ੍ਰਿਤਕਾਂ ਨੂੰ ਤੇਜ਼ ਬੁਖਾਰ ‘ਚ ਪਲੇਟਲੈਟਸ ਘੱਟ ਹੋਣਾ ਦੱਸਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਲਾਕੇ ਦਾ ਸਿਹਤ ਵਿਭਾਗ ਮੌਤਾਂ ਤੋਂ ਬਾਅਦ ਨਹੀਂ ਸਗੋਂ ਪਿੰਡ ਦੇ ਸਰਕਾਰੀ ਸਕੂਲੀ ਵੱਲੋਂ ਮਿਲੀ ਚਿੱਠੀ ਤੋਂ ਬਾਅਦ ਨੀਂਦ ਵਿੱਚੋਂ ਜਾਗਿਆ ਹੈ।

PunjabPunjab

ਚਿੱਠੀ ‘ਚ 25 ਮੌਤਾਂ ਦੀ ਗੱਲ ਕੀਤੀ ਗਈ, ਜਦਕਿ ਸਿਹਤ ਵਿਭਾਗ ਮੁਤਾਬਕ 18 ਮੌਤਾਂ ਵੱਖ-ਵੱਖ ਕਾਰਨਾਂ ਕਰਕੇ ਹੋਈਆਂ। ਦੱਸ ਦਈਏ ਕਿ ਇਨ੍ਹਾਂ 25 ਮੌਤਾਂ ‘ਚ ਤਿੰਨ ਮਹੀਨੇ ਦੇ ਬੱਚੇ ਤੋਂ ਲੈ ਕੇ 65 ਸਾਲ ਤਕ ਦਾ ਬਜ਼ੁਰਗ ਸ਼ਾਮਲ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਮੌਤਾਂ 40 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੀ ਹੋਈ ਹੈ। ਇਸ ਦੇ ਨਾਲ ਹੀ ਵਿਭਾਗ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਡੇਂਗੂ ਕਰਕੇ ਵੀ ਕਈ ਮੌਤਾਂ ਹੋਈਆਂ ਹਨ ਤੇ ਡੇਂਗੂ ਦਾ ਲਾਰਵਾ ਅਜੇ ਵੀ ਮਿਲ ਰਿਹਾ ਹੈ।

Beant SinghBeant Singh

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਘਰੇਲੂ ਖੇਤਰ ਦੀ ਆਬਾਦੀ 5000 ਹੈ। ਜਿੱਥੇ ਪਿਛਲੇ ਦੋ ਮਹੀਨਿਆਂ ਤੋਂ ਹੋ ਰਹੀਆਂ ਲਗਾਤਾਰ ਮੌਤਾਂ ਨਾਲ ਪਿੰਡ ਵਾਸੀਆਂ ‘ਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆ ਦਾ ਕਹਿਣਾ ਹੈ ਕਿ ਪਿੰਡ ‘ਚ ਕਈ ਮੌਤਾਂ ਹੋ ਜਾਣ ਤੋਂ ਬਾਅਦ ਸਿਹਤ ਮਹਿਕਮੇ ਦੀ ਟੀਮ ਪਹੁੰਚੀ ਪਰ ਜੇਕਰ ਟੀਮ ਪਹਿਲਾਂ ਆਈ ਹੁੰਦੀ ਤਾਂ ਕਈ ਘਰਾਂ ਦੇ ਚਿਰਾਗ ਬੁੱਝਣ ਤੋਂ ਬਚ ਜਾਂਦੇ।

PunjabPunjab

ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਨੂੰ ਮਦਦ ਲਈ ਗੁਹਾਰ ਲਾਈ ਹੈ। ਇਸ ਬਾਰੇ ਜਦੋਂ ਪਾਇਲ ਸਿਵਲ ਹਸਪਤਾਲ ਦੇ ਐਸਐਮਓ ਡਾ. ਹਰਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਮੰਨਿਆ ਕਿ ਦੋ ਤੋਂ ਪੰਜ ਲੋਕਾਂ ਦੀ ਮੌਤ ਡੇਂਗੂ ਕਰਕੇ ਹੋਈ ਹੈ ਤੇ ਹੋਰਨਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਸਿਹਤ ਵਿਭਾਗ ਵੱਲੋਂ ਪਿੰਡ ‘ਚ ਲਗਾਤਾਰ ਸਪ੍ਰੇਅ ਕੀਤੀ ਜਾ ਰਹੀ ਹੈ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement