ਕਾਂਗਰਸ ਵਿਧਾਇਕ ਵੀ ਜੰਤਰ ਮੰਤਰ ਵਿਖੇ ਧਰਨੇ 'ਤੇ ਬੈਠਣ : ਜਾਖੜ
Published : Dec 18, 2020, 6:52 am IST
Updated : Dec 18, 2020, 6:52 am IST
SHARE ARTICLE
image
image

ਕਾਂਗਰਸ ਵਿਧਾਇਕ ਵੀ ਜੰਤਰ ਮੰਤਰ ਵਿਖੇ ਧਰਨੇ 'ਤੇ ਬੈਠਣ : ਜਾਖੜ

ਚੰਡੀਗੜ੍ਹ, 17 ਦਸੰਬਰ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਕਾਂਗਰਸੀ ਵਿਧਾਇਕ ਵੀ ਹੁਣ ਖੇਤੀ ਕਾਨੂੰਨਾਂ ਵਿਰੁਧ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਲਈ ਦਿੱਲੀ ਵਿਚ ਜੰਤਰ ਮੰਤਰ 'ਤੇ ਚਲ ਰਹੇ ਕਾਂਗਰਸ ਸਾਂਸਦਾਂਦੇ ਦਿਨ ਰਾਤ ਦੇ ਧਰਨੇ ਵਿਚ ਸ਼ਾਮਲ ਹੋਣਗੇ | ਇਸ ਸਬੰਧ ਵਿਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਵੱਲ ਕੂਚ ਕਰ ਕੇ ਜੰਤਰ ਮੰਤਰ ਵਿਖੇ ਧਰਨੇ ਵਿਚ ਸ਼ਾਮਲ ਹੋਣ ਲਈ ਕਿਹਾ ਹੈ | ਲਿਖੇ ਪੱਤਰ ਵਿਚ ਜਾਖੜ ਨੇ ਕਿਹਾ ਕਿ ਇਸ ਸਮੇਂ ਸਾਡਾ ਮੁਲਕ ਬਹੁਤ ਹੀ ਮੁਸ਼ਕਲ ਦੌਰ ਵਿਚੋਂ ਲੰਘ ਰਿਹਾ ਹੈ | ਕੇਂਦਰ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਨੀਤੀਆਂ ਕਾਰਨ ਦੇਸ਼ ਦੇ ਸੰਘੀ ਢਾਂਚੇ ਨੂੰ ਖ਼ਤਰਾ ਹੈ | ਭਾਜਪਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਕਿਸਾਨ ਅੰਦੋਲਨ ਕਰਦੇ ਹੋਏ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਹਨ | ਮੋਦੀ ਸਰਕਾਰ ਨੇ ਹੁਣ ਸਰਦ ਰੁੱਤ ਸੈਸ਼ਨ ਨਾ ਬੁਲਾਉਣ ਦਾ ਵੀ ਐਲਾਨ ਕਰ ਦਿਤਾ ਹੈ | ਇਸ ਕਾਰਨ ਸਾਡੀ ਪਾਰਟੀ ਦੀ ਜ਼ਿੰਮੇਵਾਰੀ ਬਹੁਤ ਵਧ ਜਾਂਦੀ ਹੈ | ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਵੀ ਕਿਸਾਨਾਂ ਦੇ ਮੁੱਦੇ ਦੇ ਮੱਦੇਨਜ਼ਰ ਕੇਂਦਰ ਸਰਕਾਰ 'ਤੇ ਸੈਸ਼ਨ ਬੁਲਾਉਣ ਲਈ ਦਬਾਅ ਪਾਉਣ ਲਈ ਜੰਤਰ ਮੰਤਰ ਵਿਖੇ ਕਾਂਗਰਸ ਸੰਸਦਾਂ imageimageਨਾਲ ਧਰਨੇ 'ਤੇ ਬੈਠ ਕੇ ਉਨ੍ਹਾਂ ਦਾ ਸਾਥ ਦੇਣ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement