ਗਾਜ਼ੀਪੁਰ ਬਾਰਡਰ ’ਤੇ ਨਿਹੰਗ ਸਿੰਘਾਂ ਨੇ ਕਿਸਾਨਾਂ ਲਈ ਲਗਾਇਆ ਖੀਰ ਦਾ ਲੰਗਰ
Published : Dec 18, 2020, 12:40 am IST
Updated : Dec 18, 2020, 12:40 am IST
SHARE ARTICLE
image
image

ਗਾਜ਼ੀਪੁਰ ਬਾਰਡਰ ’ਤੇ ਨਿਹੰਗ ਸਿੰਘਾਂ ਨੇ ਕਿਸਾਨਾਂ ਲਈ ਲਗਾਇਆ ਖੀਰ ਦਾ ਲੰਗਰ

ਨਵੀਂ ਦਿੱਲੀ, 17 ਦਸੰਬਰ (ਚਰਨਜੀਤ ਸਿੰਘ ਸੁਰਖ਼ਾਬ): ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਮੋਰਚਾ 22ਵੇਂ ਦਿਨ ਵੀ ਜਾਰੀ ਹੈ। ਇਸ ਦੇ ਚਲਦਿਆਂ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਨਿਹੰਗ ਸਿੰਘਾਂ ਵਲੋਂ ਪ੍ਰਦਰਸ਼ਨਕਾਰੀਆਂ ਲਈ ਖੀਰ ਦਾ ਲੰਗਰ ਲਗਾਇਆ ਗਿਆ। ਇਨ੍ਹਾਂ ਨਿਹੰਗ ਸਿੰਘਾਂ ਵਿਚ ਇਕ ਛੋਟੇ ਬੱਚੇ ਨੇ ਵੀ ਕਿਸਾਨਾਂ ਲਈ ਲੰਗਰ ਦੀ ਸੇਵਾ ਕੀਤੀ। ਇਸ ਦੌਰਾਨ ਬਾਰਡਰ ’ਤੇ ਤੈਨਾਤ ਫ਼ੋਰਸ ਦੇ ਜਵਾਨਾਂ ਲਈ ਵੀ ਲੰਗਰ ਵਰਤਾਇਆ ਗਿਆ। 
ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਦਿੱਲੀ ਦੇ ਰਹਿਣ ਵਾਲੇ ਸਿੱਖ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਅਪਣੇ ਪ੍ਰਵਾਰ ਸਮੇਤ ਕਿਸਾਨਾਂ ਲਈ ਲੰਗਰ ਲੈ ਕੇ ਪਹੁੰਚੇ ਹਨ। ਉਨ੍ਹਾਂ ਵਲੋਂ ਇਹ ਖੀਰ ਅਪਣੇ ਘਰ ਵਿਚ ਹੀ ਤਿਆਰ ਕੀਤੀ ਗਈ ਹੈ। ਦੁੱਖ ਜ਼ਾਹਰ ਕਰਦਿਆਂ ਨਿਹੰਗ ਸਿੰਘ ਨੇ ਕਿਹਾ ਕਿ ਕਿਸਾਨਾਂ ਲਈ ਕਦੀ ਕੋਈ ਅਤਿਵਾਦੀ ਬੋਲ ਦਿੰਦਾ ਹੈ ਤੇ ਕਦੀ ਕੋਈ ਖ਼ਾਲਿਸਤਾਨੀ ਬੋਲ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਪਣੇ ਹੱਕਾਂ ਲਈ ਧਰਨਾ ਕਿਉਂ ਨਹੀਂ ਦੇ ਸਕਦੇ? ਜੇਕਰ ਕਿਸਾਨ ਸੜਕਾਂ ’ਤੇ ਬੈਠੇ ਰਹਿਣਗੇ ਤਾਂ ਅਸੀਂ ਕੀ ਖਾਵਾਂਗੇ। ਨਿਹੰਗ ਸਿੰਘ ਦੇ ਪ੍ਰਵਾਰ ਵਲੋਂ ਮੰਗ ਕੀਤੀ ਗਈ ਕਿ ਇਹ ਕਾਲੇ ਕਾਨੂੰਨ ਵਾਪਸ ਲਏ ਜਾਣ ਤੇ ਕਿਸਾਨਾਂ ਨੂੰ ਇਨਸਾਫ਼ ਦਿਤਾ ਜਾਵੇ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement