ਮੋਰਚੇ ਵਿਚ ਸਫ਼ਾਈ ਕਰ ਨੌਜਵਾਨ ਪਾ ਰਹੇ ਨੇ ਕਿਸਾਨੀ ਸੰਘਰਸ਼ ਵਿਚ ਵੱਡਾ ਯੋਗਦਾਨ
Published : Dec 18, 2020, 12:38 am IST
Updated : Dec 18, 2020, 12:38 am IST
SHARE ARTICLE
image
image

ਮੋਰਚੇ ਵਿਚ ਸਫ਼ਾਈ ਕਰ ਨੌਜਵਾਨ ਪਾ ਰਹੇ ਨੇ ਕਿਸਾਨੀ ਸੰਘਰਸ਼ ਵਿਚ ਵੱਡਾ ਯੋਗਦਾਨ

ਨਵੀਂ ਦਿੱਲੀ, 17 ਦਸੰਬਰ (ਅਰਪਨ ਕੌਰ) : ਦਿੱਲੀ ਵਿਚ ਜਾਰੀ ਕਿਸਾਨਾਂ ਦੇ ਮੋਰਚੇ ਵਿਚ ਹਰ ਕੋਈ ਅਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਅਪਣੀ ਸਮਰੱਥਾ ਅਨੁਸਾਰ ਕੋਈ ਲੰਗਰ ਦੀ ਸੇਵਾ ਕਰ ਰਿਹਾ ਹੈ, ਕੋਈ ਗਰਮ ਕਪੜਿਆਂ ਦੀ ਸੇਵਾ ਕਰ ਰਿਹਾ ਹੈ ਤਾਂ ਕੋਈ ਮੈਡੀਕਲ ਕੈਂਪ ਲਗਾ ਕੇ ਸੇਵਾ ਕਰ ਰਿਹਾ ਹੈ। ਇਸ ਦੇ ਚਲਦਿਆਂ ਸੰਸਥਾ ‘ਫ਼ਿਕਰ ਏ ਹੋਂਦ’ ਦੇ ਨੌਜਵਾਨਾਂ ਨੇ ਮੋਰਚੇ ਵਾਲੀਆਂ ਥਾਵਾਂ ’ਤੇ ਕੂੜਾ ਚੁਕਣ ਦਾ ਕੰਮ ਸੰਭਾਲਿਆ ਹੈ। ਵੱਖ-ਵੱਖ ਥਾਵਾਂ ’ਤੇ ਖੜੀਆਂ ਕਿਸਾਨਾਂ ਦੀਆਂ ਟਰਾਲੀਆਂ ਤੇ ਲੰਗਰ ਵਾਲੀਆਂ ਥਾਵਾਂ ’ਤੇ ਸਫ਼ਾਈ ਰੱਖਣ ਲਈ ਨੌਜਵਾਨਾਂ ਵਲੋਂ ਇਹ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ।
ਜਲੰਧਰ ਤੋਂ ਦਿੱਲੀ ਮੋਰਚੇ ’ਤੇ ਪਹੁੰਚੇ ਨੌਜਵਾਨ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਦੇ 15 ਤੋਂ 20 ਨੌਜਵਾਨ ਮੋਰਚੇ ਵਾਲੀਆਂ ਥਾਵਾਂ ’ਤੇ ਸਫ਼ਾਈ ਕਰਦੇ ਹਨ। ਉਨ੍ਹਾਂ ਦਸਿਆ ਕਿ ਉਨ੍ਹਾਂ ਨੂੰ ਜਿਸ ਤਰ੍ਹਾਂ ਦੀ ਸੇਵਾ ਕਿਸਾਨ ਜਥੇਬੰਦੀਆਂ ਵਲੋਂ ਦਿਤੀ ਜਾਂਦੀ ਹੈ, ਉਹ ਉਸ ਅਨੁਸਾਰ ਕੰਮ ਕਰ ਰਹੇ ਹਨ। ਉਹ ਇਥੇ 26 ਨਵੰਬਰ ਤੋਂ ਹੀ ਕਿਸਾਨਾਂ ਨਾਲ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਵਿਚ ਹਰ ਕਿਸੇ ਨੂੰ ਅਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਇਹ ਇਤਿਹਾਸਕ ਸੰਘਰਸ਼ ਹੋਣ ਵਾਲਾ ਹੈ। 
ਉਨ੍ਹਾਂ ਨੇ ਘਰ ਬੈਠੇ ਨੌਜਵਾਨਾਂ ਨੂੰ ਸ਼ਾਂਤਮਈ ਸੰਘਰਸ਼ ਦਾ ਹਿੱਸਾ ਬਣਨ ਲਈ ਅਪੀਲ ਕੀਤੀ। ਟੀਮ ਦੇ ਮੁਖੀ ਨੇ ਦਸਿਆ ਕਿ ਉਨ੍ਹਾਂ ਦੀ ਸੰਸਥਾ ਲੋੜਵੰਦਾਂ ਦੀ ਸੇਵਾ ਲਈ ਕਈ ਮੁਹਿੰਮਾਂ ਚਲਾ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਪਣੀ ਅੜੀ ਛੱਡ ਕੇ ਕਿਸਾਨਾਂ ਦੀ ਗੱਲ ਸੁਣੇ ਤੇ ਖੇਤੀ ਕਾਨੂੰਨ ਰੱਦ ਕਰੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement