ਰਖਿਆ ਪੈਨਲ ਦੀ ਮੀਟਿੰਗ ਵਿਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼ : ਕੈਪਟਨ
Published : Dec 18, 2020, 6:55 am IST
Updated : Dec 18, 2020, 6:55 am IST
SHARE ARTICLE
image
image

ਰਖਿਆ ਪੈਨਲ ਦੀ ਮੀਟਿੰਗ ਵਿਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼ : ਕੈਪਟਨ

ਚੰਡੀਗੜ੍ਹ, 17 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਰਾਹੁਲ ਗਾਂਧੀ ਵਲੋਂ ਸੰਸਦੀ ਰਖਿਆ ਕਮੇਟੀ ਤੋਂ ਵਾਕਆਊਟ ਕੀਤੇ ਜਾਣ ਨੂੰ ਪੂਰੀ ਤਰ੍ਹਾਂ ਜਾਇਜ਼ ਦਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸਪੀਕਰ ਨੂੰ ਇਸ ਕਮੇਟੀ ਦੇ ਕੰਮਕਾਜ 'ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਾ ਜੋ ਕਮੇਟੀ ਵਿਚ ਬੇਤੁਕੀਆਂ ਗੱਲਾਂ ਹੋ ਰਹੀਆਂ ਹਨ ਅਤੇ ਮੈਂਬਰਾਂ ਵਲੋਂ ਚੀਨ ਤੇ ਪਾਕਿਸਤਾਨ ਤੋਂ ਦਰਪੇਸ਼ ਖਤਰੇ ਦਾ ਮੁਕਾਬਲਾ ਕਰਨ ਲਈ ਵਿਚਾਰ ਵਟਾਂਦਰਾ ਕਰਨ ਦੀ ਥਾਂ ਇਨ੍ਹਾਂ ਗੱਲਾਂ 'ਤੇ ਬਹਿਸ ਕੀਤੀ ਜਾ ਰਹੀ ਹੈ ਕਿ ਫੌਜ ਦੀ ਵਰਦੀ ਦੇ ਬਟਨ ਅਤੇ ਬੂਟ ਚਮਕਾਉਣ ਲਈ ਕਿਹੜੀ ਪਾਲਿਸ਼ ਵਰਤੀ ਜਾਵੇ |
ਕੈਪਟਨ ਅਮਰਿੰਦਰ ਸਿੰਘ, ਜੋ ਕਿ ਖ਼ੁਦ ਸਾਬਕਾ ਫ਼ੌਜੀ ਅਧਿਕਾਰੀ ਰਹਿ ਚੁੱਕੇ ਹਨ ਅਤੇ ਸੁਰੱਖਿਆ ਸਬੰਧੀ ਮੁੱਦਿਆਂ ਦੇ ਜਾਣਕਾਰ ਹੋਣ ਤੋਂ ਇਲਾਵਾ ਅਜਿਹੇ ਪੈਨਲਾਂ ਦੇ ਕੰਮਕਾਜ ਬਾਰੇ ਚੰਗੀ ਤਰ੍ਹਾਂ ਜਾਣੂੂੰ ਹਨ, ਨੇ ਕਿਹਾ, ''ਜਦਕਿ ਚੀਨ ਤੇ ਪਾਕਿਸਤਾਨ, ਭਾਰਤ ਲਈ ਖ਼ਤਰਾ ਪੈਦਾ ਕਰ ਰਹੇ ਹਨ ਤਾਂ ਕਮੇਟੀ ਨੂੰ ਬਜਾਏ ਇਨ੍ਹਾਂ ਗੱਲਾਂ 'ਤੇ ਵਿਚਾਰ ਕਰਨ ਦੇ ਕਿ ਫ਼ੌਜ ਦੇ ਬੂਟਾਂ ਅਤੇ ਬਟਨਾਂ ਨੂੰ ਕਿਵੇਂ ਚਮਕਾਇਆ ਜਾਵੇ, ਸੁਰੱਖਿਆ ਅਤੇ ਰਣਨੀਤਿਕ ਮੁੱਦਿਆਂ 'ਤੇ ਚਰਚਾ ਕਰਨੀ ਚਾਹੀਦੀ ਸੀ |''
ਮੁੱਖ ਮੰਤਰੀ ਨੇ ਇਸ ਗੱਲ ਸਬੰਧੀ ਗੰਭੀਰ ਚਿੰਤਾ ਜ਼ਾਹਰ ਕੀਤੀ ਕਿ ਇਸ ਪੈਨਲ ਦੇ ਕੰਮਕਾਜ 'ਤੇ ਸਿਆਸੀ ਪ੍ਰਭਾਵ ਪੈ ਰਿਹਾ ਹੈ ਅਤੇ ਇਸ ਦੇ ਚੇਅਰਮੈਨ ਸ਼ਾਇਦ ਕਦੇ ਐਨ.ਸੀ.ਸੀ. ਦਾ ਵੀ ਹਿੱਸਾ ਨਹੀਂ ਰਹੇ | ਉਨ੍ਹਾਂ ਕਿਹਾ, ''ਜਿਨ੍ਹਾਂ ਲੋਕਾਂ ਨੂੰ ਫ਼ੌਜ ਬਾਰੇ ਕੁੱਝ ਨਹੀਂ ਪਤਾ ਉਨ੍ਹਾਂ ਨੂੰ ਕਮੇਟੀਆਂ ਵਿਚ ਥਾਂ ਮਿਲ ਰਹੀ ਹੈ ਅਤੇ ਉਨ੍ਹਾਂ ਤੋਂ ਅਸੀਂ ਮੁਲਕ ਦੀ ਰੱਖਿਆ ਕਰਨ ਦੀ ਆਸimageimage ਕਰਦੇ ਹਾਂ 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement