Weather Alert: 20 ਅਤੇ 21 ਦਸੰਬਰ ਨੂੰ ਪੰਜਾਬ ਵਿਚ ਭਾਰੀ ਧੁੰਦ ਦਾ ਯੈੱਲੋ ਅਲਰਟ
Published : Dec 18, 2023, 5:50 pm IST
Updated : Dec 18, 2023, 5:50 pm IST
SHARE ARTICLE
File Photo
File Photo

ਅੱਜ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਮ ਤਾਪਮਾਨ 6.4 ਡਿਗਰੀ ਸੈਲਸੀਅਸ ਰਿਹਾ।

Weather Alert:  ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ 20 ਅਤੇ 21 ਦਸੰਬਰ ਨੂੰ ਭਾਰੀ ਧੁੰਦ ਪੈ ਸਕਦੀ ਹੈ, ਜਿਸਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੀਤੇ ਸਾਲਾ ਦੌਰਾਨ ਮੌਸਮ ਵਿਚ ਕਾਫ਼ੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ: ਪਵਨੀਤ ਕੌਰ ਕਿੰਗਰਾ ਨੇ ਮੌਸਮ ਵਿਚ ਆਈ ਤਬਦੀਲੀ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 20.8 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਆਮ ਤਾਪਮਾਨ 19.9 ਡਿਗਰੀ ਸੈਲਸੀਅਸ ਰਿਹਾ।  

ਅੱਜ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਮ ਤਾਪਮਾਨ 6.4 ਡਿਗਰੀ ਸੈਲਸੀਅਸ ਰਿਹਾ।  ਜੇਕਰ ਪਿਛਲੇ ਸਾਲ ਦੇ ਨਾਲ ਅੱਜ ਦੇ 20.7 ਡਿਗਰੀ ਸੈਲਸੀਅਸ ਦੀ ਤੁਲਨਾ ਕੀਤੀ ਜਾਵੇ ਤਾਂ ਪਿਛਲੇ ਸਾਲ ਇਹ 21.6 ਡਿਗਰੀ ਸੈਲਸੀਅਸ ਅਤੇ ਸਾਲ 2021 ਵਿਚ 13 ਡਿਗਰੀ ਸੈਲਸੀਅਸ ਸੀ।  ਅੱਜ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਹੈ, ਜੋ ਕਿ 2020 ਵਿਚ 2.2 ਡਿਗਰੀ ਸੈਲਸੀਅਸ ਅਤੇ 2013 ਵਿੱਚ 10.4 ਡਿਗਰੀ ਸੈਲਸੀਅਸ ਸੀ।

ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਕਾਰਨ ਮੌਸਮ ਬਹੁਤ ਬਦਲ ਗਿਆ ਹੈ।  ਹਾਲਾਂਕਿ, ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਮੌਸਮ ਵਿਭਾਗ ਵੱਲੋਂ 20 ਅਤੇ 21 ਦਸੰਬਰ ਨੂੰ ਗਹਿਰੀ ਧੁੰਦ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।  


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement