Punjab News: ਜਲੰਧਰ 'ਚ ਕਾਂਗਰਸੀ ਵਿਧਾਇਕ ਦੇ ਭਤੀਜੇ ਦਾ ਕਤਲ

By : PARKASH

Published : Dec 18, 2024, 10:11 am IST
Updated : Dec 18, 2024, 10:11 am IST
SHARE ARTICLE
Congress MLA's nephew murdered in Jalandhar
Congress MLA's nephew murdered in Jalandhar

Punjab News: ਆਦਮਪੁਰ 'ਚ ਬਹਿਸਬਾਜ਼ੀ ਤੋਂ ਬਾਅਦ ਬੁਰੀ ਤਰ੍ਹਾਂ ਕੁੱਟਿਆ, ਦੋ ਸਾਥੀ ਵੀ ਜ਼ਖ਼ਮੀ

 

Punjab News: ਪੰਜਾਬ ਦੇ ਜਲੰਧਰ 'ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦਾ ਕੁੱਟ-ਕੁੱਟ ਕੇ ਕਤਲ ਕਰ ਦਿਤਾ ਗਿਆ । ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ।

ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਤੀਜੇ ਅਤੇ ਉਸ ਦੇ ਦੋ ਸਾਥੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿਚ ਵਿਧਾਇਕ ਦੇ ਭਤੀਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਉਸਦੇ ਦੋ ਸਾਥੀ ਜ਼ਖ਼ਮੀ ਹੋ ਗਏ। ਦਿਹਾਤੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement