Punjab Bandh News: '30 ਦਸੰਬਰ ਨੂੰ ਕਰਾਂਗੇ ਪੰਜਾਬ ਬੰਦ', ਸਰਵਣ ਸਿੰਘ ਪੰਧੇਰ ਨੇ ਕੀਤਾ ਐਲਾਨ
Published : Dec 18, 2024, 4:15 pm IST
Updated : Dec 18, 2024, 5:04 pm IST
SHARE ARTICLE
Punjab Bandh on December 30
Punjab Bandh on December 30

Punjab Bandh News: ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ।

Punjab Bandh on December 30: ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ।

ਪੰਧੇਰ ਨੇ ਕਿਹਾ ਕਿ ਅਸੀਂ ਦੁਕਾਨਦਾਰਾਂ, ਧਾਰਮਿਕ ਸੰਸਥਾਵਾਂ, ਵਪਾਰ ਮੰਡਲ ਅਤੇ ਟਰੇਡ ਯੂਨੀਅਨਾਂ ਨਾਲ ਮੀਟਿੰਗ ਕਰਾਂਗੇ ਤੇ ਪੰਜਾਬ ਬੰਦ ਕਰਨ ਵਿਚ ਸਹਿਯੋਗ ਦੇਣ ਦੀ ਮੰਗ ਕਰਨਗੇ। ਇਸ ਤੋਂ ਪਹਿਲਾਂ ਅੱਜ ਕਿਸਾਨਾਂ ਨੇ ਪੰਜਾਬ 'ਚ 3 ਘੰਟੇ ਤੱਕ ਰੇਲ ਪਟੜੀਆਂ ਨੂੰ ਜਾਮ ਕੀਤਾ। ਦੁਪਹਿਰ 12 ਵਜੇ ਤੋਂ 48 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠੇ ਸਨ। 

ਰੇਲਵੇ ਟਰੈਕ ਜਾਮ ਕਾਰਨ ਦਿੱਲੀ-ਪਠਾਨਕੋਟ ਸੁਪਰਫਾਸਟ ਐਕਸਪ੍ਰੈਸ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ ਵਿਖੇ ਰੋਕਣਾ ਪਿਆ। ਕੁਝ ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਨੂੰ ਡਾਇਵਰਟ ਵੀ ਕਰਨਾ ਪਿਆ। ਕਿਸਾਨਾਂ ਦੇ ਧਰਨੇ ਕਾਰਨ ਕਰੀਬ 60 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਸਮੇਤ 13 ਮੰਗਾਂ ਦੀ ਪੂਰਤੀ ਦੀ ਮੰਗ ਨੂੰ ਲੈ ਕੇ 23 ਦਿਨਾਂ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement