ਦਿੱਲੀ ਧਰਨੇ ਵਿਚ ਪਿੰਡ ਔਲਖ ਦਾ ਕਿਸਾਨ ਹੋਇਆ ਸ਼ਹੀਦ
Published : Jan 19, 2021, 1:04 am IST
Updated : Jan 19, 2021, 1:04 am IST
SHARE ARTICLE
image
image

ਦਿੱਲੀ ਧਰਨੇ ਵਿਚ ਪਿੰਡ ਔਲਖ ਦਾ ਕਿਸਾਨ ਹੋਇਆ ਸ਼ਹੀਦ

ਮਲੋਟ, 18 ਜਨਵਰੀ (ਗੁਰਮੀਤ ਸਿੰਘ ਮੱਕੜ) : ਦਿੱਲੀ ਦੇ ਟਿਕਰੀ ਦੇ ਬਾਰਡਰ 'ਤੇ ਕਿਸਾਨੀ ਸੰਘਰਸ਼ ਵਿਚ ਡਟਿਆ ਪਿੰਡ ਔਲਖ ਦਾ ਇੱਕ ਨੌਜਵਾਨ ਕਿਸਾਨ ਸ਼ਹੀਦ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨ ਪਰਵਿੰਦਰ ਸਿੰਘ ਕਿਸਾਨੀ ਸੰਘਰਸ਼ ਵਿਚ ਅਪਣਾ ਯੋਗਦਾਨ ਪਾ ਰਿਹਾ ਸੀ ਤਾਂ ਉਥੇ ਉਹ ਬੀਮਾਰ ਹੋ ਗਿਆ, ਬੀਮਾਰ ਹੋਣ ਉਪਰੰਤ ਉਸ ਨੂੰ ਬਠਿੰਡਾ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ | ਕਿਸਾਨ ਪਰਵਿੰਦਰ ਸਿੰਘ ਦੀ ਮੌਤ ਨਾਲ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ | ਉਸ ਦੀ ਮੌਤ 'ਤੇ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ, ਸਾਬਕਾ ਵਾਈਸ ਚੇਅਰਮੈਨ ਬਲਕਾਰ ਸਿੰਘ ਔਲਖ, ਲੱਖਾ ਸਿੰਘ ਭਾਰਤੀ ਕਿਸਾਨ ਯੂਨੀਅਨ, ਸਾਬਕਾ ਸਰਪੰਚ ਬਖਤੌਰ ਸਿੰਘ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਉਹ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ |
ਫੋਟੋਫਾਇਲ ਨੰ:-18ਐਮਐਲਟੀ05
ਕੈਂਪਸ਼ਨ:-ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨ ਪਰਵਿੰਦਰ ਸਿੰਘ ਦੀ ਫ਼ਾਈਲ ਫ਼ੋਟੋ | 
ਤਸਵੀਰ:-ਗੁਰਮੀਤ ਸਿੰਘ ਮੱਕੜ, ਮਲੋਟ |     

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement