ਜਰਨੈਲ ਸਿੰਘ ਅਤੇ ਹਰਪਾਲ ਚੀਮਾ ਦੀ ਹਾਜ਼ਰੀ 'ਚ ਦੋ ਦਰਜਨ ਲੋਕ 'ਆਪ' ਵਿਚ ਹੋਏ ਸ਼ਾਮਲ
Published : Jan 19, 2021, 1:10 am IST
Updated : Jan 19, 2021, 1:10 am IST
SHARE ARTICLE
image
image

ਜਰਨੈਲ ਸਿੰਘ ਅਤੇ ਹਰਪਾਲ ਚੀਮਾ ਦੀ ਹਾਜ਼ਰੀ 'ਚ ਦੋ ਦਰਜਨ ਲੋਕ 'ਆਪ' ਵਿਚ ਹੋਏ ਸ਼ਾਮਲ

ਨਵਾਂ ਪੰਜਾਬ ਸਿਰਜਣ ਲਈ ਲੋਕ 'ਆਪ' ਨਾਲ ਜੁੜ ਰਹੇ ਹਨ : ਚੀਮਾ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ) ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਵੱਖ ਵੱਖ ਜ਼ਿਲਿ੍ਹਆਂ ਤੋਂ ਕਈ ਮੋਢੀ ਵਿਅਕਤੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਦੌਰਾਨ 'ਆਪ' 'ਚ  ਸ਼ਾਮਲ ਹੋਏ | 
ਜ਼ਿਲ੍ਹਾ ਫਿਰੋਜਪੁਰ ਨਾਲ ਸਬੰਧਤ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ, ਜਿਹੜੇ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਹਨ ਨੇ 'ਆਪ' ਦਾ ਪੱਲਾ ਫੜ ਲਿਆ | ਉਨ੍ਹਾਂ ਤੋਂ ਇਲਾਵਾ ਹਲਕਾ ਜਲਾਲਾਬਾਦ ਤੋਂ ਤਿੰਨ ਵਾਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਰਹੇ ਅਤੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਹਰਜੀਤ ਸਿੰਘ, ਹਲਕਾ ਮਲੋਟ ਤੋਂ (ਪੀਪੀਸੀਸੀ) ਦੇ ਮੀਡੀਆ ਸਕੱਤਰ ਅਤੇ ਸਟੇਟ ਮੀਤ ਚੇਅਰਮੈਨ ਪੰਜਾਬ ਨੈਸ਼ਨਲ ਰਾਜੀਵ ਗਾਂਧੀ ਬਿ੍ਗੇਡ (ਕਾਂਗਰਸ) ਸੁਖਮਿੰਦਰ ਸਿੰਘ ਸਰਾਂ, ਕੁਲਦੀਪ ਸਿੰਘ ਭੰਗਚੜ੍ਹੀ ਮੀਤ ਚੇਅਰਮੈਨ ਇਲੈਕਟਰੋ ਹੋਮਿਓ ਪੈਥੀ ਵੈਲਫੇਅਰ ਸੁਸਾਇਟੀ (ਪੰਜਾਬ), ਕਸ਼ਮੀਰ ਸਿੰਘ ਸੀਨੀਅਰ ਅਕਾਲੀ ਆਗੂ, ਡਾਕਟਰ ਜਸਵੀਰ ਸਿੰਘ ਪੰਨੂੰ ਸਾਬਕਾ ਮੀਤ ਚੇਅਰਮੈਨ ਲੈਬ ਐਸੋਸੀਏਸ਼ਨ (ਪੰਜਾਬ) ਨਾਲ 'ਆਪ' ਪਾਰਟੀ ਵਿੱਚ ਸ਼ਾਮਲ ਹੋਏ | ਜ਼ਿਲ੍ਹਾ ਮੋਹਾਲੀ 'ਚੋਂ ਉੱਘੇ ਸਮਾਜ ਸੇਵਕਾ ਸ੍ਰੀਮਤੀ ਅੰਜੁਮ ਚੌਧਰੀ ਨੇ ਡੇਰਾਬੱਸੀ ਅਤੇ ਜ਼ੀਰਕਪੁਰ ਦੇ ਆਪਣੇ ਸਾਥੀਆਂ ਸਮੇਤ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਉਨ੍ਹਾਂ ਨਾਲ ਸ੍ਰੀਮਤੀ ਪ੍ਰੇਮ ਸ਼ਰਮਾ, ਅੰਜ਼ਲੀ ਚੌਧਰੀ, ਨੀਤੂ ਸਿੰਘ, ਵਿਨੈ ਕੁਮਾਰ, ਰਜਨ ਸ਼ਰਮਾ, ਰਮਨ ਖੋਸਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ | 
ਇਸ ਮੌਕੇ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਰੋਜ਼ਾਨਾਂ ਪਾਰਟੀ ਵਿਚ ਵੱਡੀ ਗਿਣਤੀ ਲੋਕ ਸ਼ਾਮਲ ਹੋ ਰਹੇ ਹਨ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ ਵੱਡੀ ਗਿਣਤੀ ਵਿਚ ਸੂਬੇ ਭਰ ਵਿੱਚੋਂ ਨਵਾਂ ਪੰਜਾਬ ਸਿਰਜਣ ਲਈ ਲੋਕ 'ਆਪ' ਨਾਲ ਜੁੜ ਰਹੇ ਹਨ |  ਪਾਰਟੀ ਵimageimageਲੋਂ ਕੀਤੇ ਜਾ ਰਹੇ ਕੰਮਾਂ 'ਤੇ ਮੋਹਰ ਲਗਾਈ ਜਾ ਰਹੀ ਹੈ | ਇਸ ਮੌਕੇ ਰੋਪੜ ਤੋਂ ਵਿਧਾਇਕ ਅਰਮਜੀਤ ਸਿੰਘ ਸੰਦੋਆ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜ਼ਾਨਚੀ ਨੀਨਾ ਮਿੱਤਲ ਆਦਿ ਹਾਜ਼ਰ ਸਨ |  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement