ਮੋਦੀ ਅਪਣੇ ਦੋਸਤਾਂ ਲਈ ਅੰਨਦਾਤਾਂ ਦੀ ਪੂੰਜੀ ਕਰ ਰਹੇ ਹਨ ਸਾਫ਼: ਰਾਹੁਲ ਗਾਂਧੀ
Published : Jan 19, 2021, 12:32 am IST
Updated : Jan 19, 2021, 12:32 am IST
SHARE ARTICLE
image
image

ਮੋਦੀ ਅਪਣੇ ਦੋਸਤਾਂ ਲਈ ਅੰਨਦਾਤਾਂ ਦੀ ਪੂੰਜੀ ਕਰ ਰਹੇ ਹਨ ਸਾਫ਼: ਰਾਹੁਲ ਗਾਂਧੀ

ਨਵੀਂ ਦਿੱਲੀ, 18 ਜਨਵਰੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ’ਤੇ ਮੁੜ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਅਪਣੇ ਦੋਸਤਾਂ ਦਾ ਕਰਜ਼ ਮੁਆਫ਼ ਕਰਨ ਲਈ ਅੰਨਦਾਤਾਵਾਂ ਦੀ ਪੂੰਜੀ ਸਾਫ਼ ਕਰਨ ’ਚ ਲੱਗੀ ਹੋਈ ਹੈ। 
ਰਾਹੁਲ ਨੇ ਸੋਮਵਾਰ ਨੂੰ ਟਵੀਟ ਕਰ ਕੇ ਲਿਖਿਆ ਕਿ ਅਪਣੇ ਸੂਟ-ਬੂਟ ਵਾਲੇ ਦੋਸਤਾਂ ਦਾ 875000 ਕਰੋੜ ਕਰਜ਼ ਮੁਆਫ਼ ਕਰਨ ਵਾਲੀ ਮੋਦੀ ਸਰਕਾਰ ਅੰਨਦਾਤਾਂ ਦੀ ਪੂੰਜੀ ਸਾਫ਼ ਕਰਨ ’ਚ ਲੱਗੀ ਹੈ। ਇਸ ਟਵੀਟ ਨਾਲ ਉਨ੍ਹਾਂ ਨੇ ਇਕ ਵੀਡੀਉ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਅੰਕੜਾ ਦਿਤਾ ਹੈ, ਜਿਸ ’ਚ ਕਿਹਾ ਗਿਆ ਹੈ ਕਿ 2014 ਤੋਂ ਹੁਣ ਤਕ ਸਰਕਾਰ ਪੂੰਜੀਪਤੀਆਂ ਨੂੰ ਵੱਡੀ ਰਕਮ ਦੇ ਚੁਕੀ ਹੈ। ਉਨ੍ਹਾਂ ਕਿਹਾ ਕਿ 2014 ’ਚ 60 ਹਜ਼ਾਰ ਕਰੋੜ ਤੋਂ ਪੂੰਜੀਪਤੀਆਂ ’ਚ ਵੰਡੀ ਗਈ ਇਹ ਰਕਮ ਹਰ ਸਾਲ ਵੱਧਦੀ ਗਈ ਅਤੇ 2019 ’ਚ 237 ਹਜ਼ਾਰ ਕਰੋੜ ਰੁਪਏ ਤੋਂ ਵੱਧ ਪੈਸਾ ਪੂੰਜੀਪਤੀਆਂ ਨੂੰ ਦਿਤਾ ਗਿਆ।
ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਗਾਇਆ ਸੀ ਕਿ ਉਹ ਕਿਸਾਨਾਂ ਦੀ ਇੱਜ਼ਤ ਨਹੀਂ ਕਰਦੇ ਅਤੇ ਵਾਰ-ਵਾਰ ਗੱਲਬਾਤ ਕਰ ਕੇ ਸਿਰਫ਼ ਕਿਸਾਨਾਂ ਨੂੰ ਥਕਾਉਣਾ ਚਾਹੁੰਦੇ ਹਨ। (ਏਜੰਸੀ)
ਕਾਂਗਰਸ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁਧ ਸ਼ੁਕਰਵਾਰ ਨੂੰ ਦੇਸ਼ਵਿਆਪੀ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ। ਇਸ ਦੌਰਾਨ ਰਾਹੁਲ ਨੇ ਦਾਅਵਾ ਕੀਤਾ ਸੀ ਕਿ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਜ਼ਰੂਰ ਹੈ ਪਰ ਉਨ੍ਹਾਂ ਦਾ ਰਿਮੋਟ ਕੰਟਰੋਲ ਕੁਝ ਪੂੰਜੀਪਤੀਆਂ ਕੋਲ ਹੈ। (ਏਜੰਸੀ) 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement