ਪੰਜਾਬ ’ਚ ਹਾਲੇ ਠੰਢ ਤੋਂ ਨਹੀਂ ਮਿਲੇਗੀ ਰਾਹਤ, 22-23 ਜਨਵਰੀ ਨੂੰ ਬਾਰਸ਼ ਦੀ ਸੰਭਾਵਨਾ
Published : Jan 19, 2022, 9:14 am IST
Updated : Jan 19, 2022, 9:14 am IST
SHARE ARTICLE
Winter
Winter

ਫ਼ਿਰੋਜ਼ਪੁਰ ’ਚ ਘਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

 

ਚੰਡੀਗੜ੍ਹ (ਪ.ਪ.) : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ ਅਤੇ ਸੀਤ ਹਵਾਵਾਂ ਚੱਲਣ ਕਾਰਨ ਸਾਰਾ ਦਿਨ ਕੜਾਕੇ ਦੀ ਠੰਢ ਰਹੀ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਫ਼ਿਰੋਜ਼ਪੁਰ ’ਚ ਘਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

 

FOGFOG

 

ਫ਼ਰੀਦਕੋਟ ਤੇ ਕਪੂਰਥਲਾ ’ਚ ਵੀ ਘੱਟੋ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਿਹਾ ਪਰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ’ਚ ਘਟੋ-ਘੱਟ ਤਾਪਮਾਨ 6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ ਤੇ ਹਾਲੇ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ।

FOGFOG

ਗੜਬੜ ਵਾਲੀਆਂ ਪਛਮੀ ਪੌਣਾਂ ਦੇ ਸਰਗਰਮ ਹੋਣ ਦੇ ਮੱਦੇਨਜ਼ਰ ਪੰਜਾਬ ’ਚ 22 ਅਤੇ 23 ਜਨਵਰੀ ਨੂੰ ਬਾਰਸ਼ ਹੋ ਸਕਦੀ ਹੈ। ਪੰਜਾਬ ਖੇਤੀਬਾਡੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ. ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ 23 ਜਨਵਰੀ ਤੋਂ ਬਾਅਦ ਹੀ ਮੌਸਮ ਖੁੱਲ੍ਹੇਗਾ। ਉਨ੍ਹਾਂ ਦੱਸਿਆ ਕਿ ਰਾਤ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਬੇਸ਼ੱਕ 21 ਜਨਵਰੀ ਤੋਂ ਇਕ ਪੱਛਮੀ ਚੱਕਰਵਾਤ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ ਪਰ ਆਉਣ ਵਾਲੇ 3-4 ਦਿਨ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ ਅਤੇ ਸਵੇਰੇ ਸ਼ਾਮ ਸੰਘਣੀ ਧੁੰਦ ਪਵੇਗੀ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement