ਅੰਮ੍ਰਿਤਸਰ 'ਚ ਕਮਰੇ 'ਚ ਬਾਲੀ ਅੰਗੀਠੀ ਦੀ ਗੈਸ ਚੜ੍ਹਨ ਨਾਲ 2 ਦੀ ਮੌਤ

By : GAGANDEEP

Published : Jan 19, 2023, 3:48 pm IST
Updated : Jan 19, 2023, 4:21 pm IST
SHARE ARTICLE
photo
photo

ਮਰਨ ਵਾਲੇ ਦੋ ਨੌਜਵਾਨਾਂ ਵਿਚੋਂ ਇਕ ਸੀ ਰਿਟਾਇਰ ਫੌਜੀ

 

ਅੰਮ੍ਰਿਤਸਰ : ਅੰਮ੍ਰਿਤਸਰ  'ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਬਟਾਲਾ ਰੋਡ 'ਤੇ ਦਮ ਘੁਟਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਇਕ ਬੰਦ ਕਮਰੇ 'ਚ ਅੰਗੀਠੀ ਜਲਾ ਕੇ ਸੌਂ ਰਹੇ ਸਨ, ਜਿਸ ਕਾਰਨ ਉਨ੍ਹਾਂ ਦਾ ਦਮ ਘੁੱਟ ਗਿਆ ਤੇ ਉਹਨਾਂ ਦੀ ਮੌਤ ਹੋ ਗਈ। 

ਹੋਰ ਵੀ ਪੜ੍ਹੋ- ਭਾਰਤ ਜੋੜੋ ਯਾਤਰਾ ਦੌਰਾਨ ਬੋਲੇ ਰਾਜਾ ਵੜਿੰਗ, ਕਿਹਾ-ਇਹ ਯਾਤਰਾ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣੀ

 ਜਾਣਕਾਰੀ ਅਨੁਸਾਰ ਦੋ ਨੌਜਵਾਨ ਜੋ ਇੱਕ ਬਟਾਲਾ ਰੋਡ  'ਤੇ ਇੱਕ ਰਿਜ਼ੋਰਟ ਵਿੱਚ ਬਤੌਰ ਸਕਿਊਰਟੀ ਗਾਰਡ ਡਿਊਟੀ ਨਿਭਾ ਰਹੇ ਸਨ, ਰਾਤ ਨੂੰ ਠੰਡ ਜ਼ਿਆਦਾ ਹੋਣ ਕਾਰਨ ਆਪਣੇ ਕਮਰੇ 'ਚ ਦੋਵਾਂ ਨੌਜਵਾਨਾਂ ਨੇ ਅੰਗੀਠੀ ਬਾਲ ਲਈ। ਕਮਰੇ 'ਚ ਧੂੰਆਂ ਜ਼ਿਆਦਾ ਹੋਣ ਕਰਕੇ ਦੋਵਾਂ ਨੂੰ ਸਾਹ ਲੈਣ 'ਚ ਦਿੱਕਤ ਆਈ 'ਤੇ ਦੋਵੇਂ ਸੁੱਤੇ ਹੀ ਰਹਿ ਗਏ।

ਪੁਲਿਸ ਦੀ ਜਾਣਕਾਰੀ ਮੁਤਾਬਿਕ ਦੋਵਾਂ ਮ੍ਰਿਤਕਾਂ 'ਚੋਂ ਇੱਕ ਨੌਜਵਾਨ ਰਿਟਾਇਰ ਫੌਜੀ ਸੀ ਅਤੇ ਇੱਕ ਨੌਜਵਾਨ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਸੀ, ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

 ਪੜ੍ਹੋ ਖਬਰ- ਤਾਮਿਲਨਾਡੂ: ਪਟਾਕਾ ਫੈਕਟਰੀ ਵਿੱਚ ਹੋਇਆ ਜ਼ੋਰਦਾਰ ਧਮਾਕਾ, ਇੱਕ ਵਿਅਕਤੀ ਦੀ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement