Majitha News : ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ’ਚ ਨਾਕਾਮ ਸਾਬਿਤ ਹੋਈ -ਸੁਖਜਿੰਦਰ ਸਿੰਘ ਰੰਧਾਵਾ 

By : BALJINDERK

Published : Jan 19, 2025, 8:30 pm IST
Updated : Jan 19, 2025, 8:30 pm IST
SHARE ARTICLE
ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਮਜੀਠਾ ਦੇ ਪਿੰਡ ਜੈਂਤੀਪੁਰ ਵਿਖੇ ਕਾਨਫ਼ਰੰਸ ਕਰਦੇ ਹੋਏ
ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਮਜੀਠਾ ਦੇ ਪਿੰਡ ਜੈਂਤੀਪੁਰ ਵਿਖੇ ਕਾਨਫ਼ਰੰਸ ਕਰਦੇ ਹੋਏ

Majitha News : ਪੁਲਿਸ ਅਤੇ ਵਪਾਰੀ ਵਰਗ ਵੀ ਅਸੁਰੱਖਿਅਤ - ਰੰਧਾਵਾ 

Majitha News in Punjabi : ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ’ਚ ਨਾਕਾਮ ਸਾਬਿਤ ਹੋਈ ਹੈ ਅਤੇ ਗੈਗਸਟਰਾਂ ਵੱਲੋਂ ਸ਼ਰੇਆਮ ਪੁਲਿਸ ਥਾਣਿਆਂ ’ਤੇ ਵੱਡੇ ਵਪਾਰਕ ਘਰਾਣਿਆਂ ਨੂੰ ਆਪਣਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਮਜੀਠਾ ਦੇ ਪਿੰਡ ਜੈਂਤੀਪੁਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਕਾਰੋਬਾਰੀ ਸਵਰਗੀ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਦੇ ਘਰ ਜਿੱਥੇ ਬੀਤੇ ਦਿਨੀਂ ਬੰਬ ਬਲਾਸਟ ਹੋਇਆ ਸੀ, ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਮਨਦੀਪ ਕੁਮਾਰ ਦੀਪੂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ।

ਇਸ ਮੌਕੇ ਰੰਧਾਵਾ ਨੇ ਕਿਹਾ ਕਿ ਮਰਹੂਮ ਪੱਪੂ ਜੈਂਤੀਪੁਰ ਦਾ ਪਰਿਵਾਰ ਜੋ ਵੱਡੇ ਕਾਰੋਬਾਰੀ ਹਨ ਅਤੇ ਸਰਕਾਰ ਨੂੰ ਵੱਡੇ ਪੱਧਰ ’ਤੇ ਟੈਕਸ ਵੀ ਪੇਡ ਕਰਦੇ ਹਨ, ਦੇ ਘਰ ਜਾਨ ਲੇਵਾ ਹਮਲਾ ਚਿੰਤਾ ਵਾਲੀ ਗੱਲ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਨੂੰ ਇੰਨ੍ਹਾਂ ਦੇ ਘਰ ਆਉਣਾ ਚਾਹੀਦਾ ਸੀ। ਉਨ੍ਹਾਂ ਪੰਜਾਬ ਵਿੱਚ ਗੈਗਸਟਰਾਂ ਦੇ ਬੋਲਬਾਲੇ ਦੀ ਗੱਲ ਕਰਦਿਆਂ ਕਿਹਾ ਕਿ 10-12 ਗੈਂਗਸਟਰ ਤਾਂ ਮੇਰੇ ਇਲਾਕੇ ਡੇਰਾ ਬਾਬਾ ਨਾਨਕ ਹਲਕੇ ’ਚ ਹਨ,ਪਰ ਸਰਕਾਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ, ਜਿਸ ਕਰਕੇ ਪੁਲਿਸ ਦਾ ਮਨੋਬਲ ਵੀ ਡਿੱਗ ਰਿਹਾ ਹੈ ਅਤੇ ਸਮਾਜ ਦਾ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।

ਇਸ ਮੌਕੇ ਹਲਕਾ ਮਜੀਠਾ ਦੇ ਕਾਂਗਰਸ ਦੇ ਇੰਚਾਰਜ਼ ਭਗਵੰਤ ਪਾਲ ਸਿੰਘ ਸੱਚਰ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੋਟਲਾ ਬਾਮਾ, ਸਰਪੰਚ ਗੁਰਮੀਤ ਸਿੰਘ ਕਸਬਾ ਜੈਂਤੀਪੁਰ, ਸਰਪੰਚ ਸੰਦੀਪ ਕੁਮਾਰ ਪਿੰਡ ਜੈਂਤੀਪੁਰ, ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।

(For more news apart from Bhagwant Mann government has failed to protect lives and property people of Punjab - Sukhjinder Singh Randhawa News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement