ਜਗਜੀਤ ਡੱਲੇਵਾਲ ਨੇ ਮੈਡੀਕਲ ਸਹੂਲਤ ਲੈਣੀ ਕੀਤੀ ਸ਼ੁਰੂ, ਕੇਂਦਰ ਦੇ ਗੱਲਬਾਤ ਦੇ ਸੱਦੇ ਤੋਂ ਬਾਅਦ ਲੈ ਰਹੇ ਨੇ ਮੈਡੀਕਲ ਸਹੂਲਤ
Published : Jan 19, 2025, 8:54 am IST
Updated : Jan 19, 2025, 11:38 am IST
SHARE ARTICLE
Jagjit Dallewal started seeking medical facilities.
Jagjit Dallewal started seeking medical facilities.

ਮੈਡੀਕਲ ਟ੍ਰੀਟਮੈਂਟ ਨਾਲ ਡੱਲੇਵਾਲ ਦਾ ਮਰਨ ਵਰਤ ਜਾਰੀ

Jagjit Dallewal started seeking medical facilities.: ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ 'ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।

ਇਸ ਤੋਂ ਬਾਅਦ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ। ਉਨ੍ਹਾਂ ਨੂੰ ਗਲੂਕੋਜ਼ ਦਿੱਤਾ ਗਿਆ। ਡੱਲੇਵਾਲ ਦੇ ਮਰਨ ਵਰਤ ਦਾ ਅੱਜ 55ਵਾਂ ਦਿਨ ਹੈ।
ਸੱਦੇ ਵਿਚ ਲਿਖਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫ਼ਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ  ਸੈਕਟਰ-26, ਚੰਡੀਗੜ੍ਹ 'ਚ ਹੋਵੇਗੀ।

ਅਸੀਂ ਉਮੀਦ ਕਰਦੇ ਹਾਂ ਕਿ ਡੱਲੇਵਾਲ ਜਲਦੀ ਹੀ ਆਪਣਾ ਮਰਨ ਵਰਤ ਖ਼ਤਮ ਕਰਕੇ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ 121 ਕਿਸਾਨਾਂ ਨੇ ਕਿਹਾ ਕਿ ਪਹਿਲਾਂ ਡੱਲੇਵਾਲ ਕੁਝ ਖਾਣ, ਫਿਰ ਖਾਵਾਂਗੇ। ਉਨ੍ਹਾਂ ਨਾਲ ਹੀ ਵਰਤ ਖ਼ਤਮ ਕਰਨਗੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement