ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੇ ਨੇੜਲੇ ਸਾਥੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
Published : Feb 19, 2021, 6:22 am IST
Updated : Feb 19, 2021, 6:22 am IST
SHARE ARTICLE
image
image

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੇ ਨੇੜਲੇ ਸਾਥੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

ਗੁਰਲਾਲ ਭਲਵਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਯੂਥ ਕਾਂਗਰਸ ਦਾ ਸੀ ਜ਼ਿਲ੍ਹਾ ਪ੍ਰਧਾਨ

ਫ਼ਰੀਦਕੋਟ, 18 ਫ਼ਰਵਰੀ (ਗੁਰਿੰਦਰ ਸਿੰਘ) : ਫ਼ਰੀਦਕੋਟ ਤੋਂ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਰਹੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨੇੜਲੇ ਸਾਥੀ ਗੁਰਲਾਲ ਸਿੰਘ ਭਲਵਾਨ (34) ਦਾ ਦਿਨ ਦਿਹਾੜੇ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਹਮਲਾਵਰਾਂ ਵਲੋਂ ਕਤਲ ਕਰਨ ਦੀ ਦੁਖਦਾਇਕ ਖ਼ਬਰ ਮਿਲੀ ਹੈ | ਮਿ੍ਤਕ ਗੁਰਲਾਲ ਸਿੰਘ ਭਲਵਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਵੀ ਸੀ | 
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਸਥਾਨਕ ਜੁਬਲੀ ਚੌਕ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਇਕ ਆਈਲੈਟਸ ਸੈਂਟਰ ਵਿਚੋਂ ਬਾਹਰ ਆ ਕੇ ਅਪਣੀ ਕਾਰ ਵਿਚ ਬੈਠਣ ਲੱਗਾ ਤਾਂ ਦੋ ਮੋਟਰਸਾਈਕਲਾਂ 'ਤੇ ਸਵਾਰ 4 ਹਮਲਾਵਰਾਂ ਨੇ ਆਪੋ ਅਪਣੇ ਰਿਵਾਲਵਰਾਂ ਨਾਲ ਗੁਰਲਾਲ ਉਪਰ ਗੋਲੀਆਂ ਦੀ ਵਾਛੜ ਕਰ ਦਿਤੀ | 
ਘਟਨਾ ਸਥਾਨ 'ਤੇ ਇਕੱਤਰ ਹੋਏ ਲੋਕਾਂ ਨੇ ਗੁਰਲਾਲ ਨੂੰ  ਜ਼ਖ਼ਮੀ ਹਾਲਤ ਵਿਚ ਤੁਰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ  ਮਿ੍ਤਕ ਕਰਾਰ ਦੇ ਦਿਤਾ | ਘਟਨਾ ਦੀ ਸੂਚਨਾ ਮਿਲਦਿਆਂ ਹੀ ਸਾਰੇ ਸ਼ਹਿਰ ਵਿਚ ਪੁਲਿਸ ਦੀ ਚੌਕਸੀ ਵਧਾਉਣ ਦੇ ਨਾਲ-ਨਾਲ ਉੱਚ ਪੁਲਿਸ ਅਧਿਕਾਰੀ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਹਸਪਤਾਲ ਵਿਖੇ ਪੁੱਜੇ ਤੇ ਅਗਲੇਰੀ ਕਾਰਵਾਈ ਆਰੰਭ ਦਿਤੀ | 
ਪੁਲਿਸ ਨੇ ਘਟਨਾ ਸਥਾਨ ਤੋਂ ਕੱੁਝ ਖ਼ਾਲੀ ਰੌਂਦ ਬਰਾਮਦ ਕੀਤੇ ਜਿਸ ਤੋਂ ਸਹਿਜੇ ਹੀ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਹਮਲਾਵਰਾਂ ਨੇ ਗੁਰਲਾਲ ਭਲਵਾਨ 'ਤੇ ਕਈ ਗੋਲੀਆਂ ਚਲਾਈਆਂ | ਮਿ੍ਤਕ ਦੇ ਦੋਸਤ ਅਤੇ ਯੂਥ ਕਾਂਗਰਸ ਦੇ ਬੁਲਾਰੇ ਬਲਕਰਨ ਸਿੰਘ ਨੰਗਲ ਮੁਤਾਬਕ ਗੁਰਲਾਲ ਭਲਵਾਨ ਅਪਣੀ ਪਤਨੀ ਅਤੇ ਦੋ ਮਾਸੂਮ ਬੱਚਿਆਂ ਸਮੇਤ ਸਮੁੱਚੇ ਪ੍ਰਵਾਰ ਨੂੰ  ਰੋਂਦਿਆਂ ਵਿਲਕਦਿਆਂ ਵਿਛੋੜਾ ਦੇ ਗਿਆ ਹੈ | ਸਵਰਨਦੀਪ ਸਿੰਘ ਐਸਐਸਪੀ ਫ਼ਰੀਦਕੋਟ ਮੁਤਾਬਕ ਘਟਨਾ ਸਥਾਨ ਦੇ ਨੇੜੇ ਲੱਗੇ ਕੈਮਰਿਆਂ ਦੀ ਫੁਟੇਜ ਕਢਵਾ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦਸਿਆ ਕਿ ਅਣਪਛਾਤੇ ਦੋਸ਼ੀਆਂ ਵਿਰੁਧ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | 
ਫੋਟੋ :- ਕੇ.ਕੇ.ਪੀ.-ਗੁਰਿੰਦਰ-18-5ਈ
ਕੈਪਸ਼ਨ : ਘਟਨਾ ਸਥਾਨ 'ਤੇ ਡਿੱਗਿਆ ਹੋਇਆ ਗੁਰਲਾਲ ਭਲਵਾਨ ਅਤੇ ਇਨਸੈੱਟ ਮਿ੍ਤਕ ਦੀ ਪੁਰਾਣੀ ਤਸਵੀਰ | (ਗੋਲਡਨ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement