ਕਾਂਗਰਸ ਦੀ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿਤਾ ਕਿ ਕੈਪਟਨ ਹੀ ਪੰਜਾਬ ਦੇ ਅਸਲ 'ਕਪਤਾਨ' : ਰੰਧਾਵਾ
Published : Feb 19, 2021, 6:24 am IST
Updated : Feb 19, 2021, 6:24 am IST
SHARE ARTICLE
image
image

ਕਾਂਗਰਸ ਦੀ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿਤਾ ਕਿ ਕੈਪਟਨ ਹੀ ਪੰਜਾਬ ਦੇ ਅਸਲ 'ਕਪਤਾਨ' : ਰੰਧਾਵਾ

ਚੰਡੀਗੜ੍ਹ, 18 ਫ਼ਰਵਰੀ (ਭੁੱਲਰ) :Êਪੰਜਾਬ ਦੇ ਮਿਊਾਸਪਲ ਚੋਣ ਨਤੀਜਿਆਂ ਵਿਚ ਕਾਂਗਰਸ ਦੀ ਹੰੂਝਾਫੇਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਬੰਨ੍ਹਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿਚ ਲੋਕਾਂ ਨੇ ਸਪੱਸ਼ਟ ਫ਼ਤਵਾ ਦੇ ਦਿਤਾ ਹੈ ਕਿ ਪੰਜਾਬ ਅਤੇ ਇੱਥੋਂ ਦੇ ਲੋਕਾਂ ਦਾ ਅਸਲ 'ਕਪਤਾਨ' ਕੌਣ ਹੈ |
  ਇਨ੍ਹਾਂ ਚੋਣ ਨਤੀਜਿਆਂ ਨੂੰ  ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀ-ਫ਼ਾਈਨਲ ਦਸਦਿਆਂ ਕਾਂਗਰਸੀ ਨੇਤਾ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਾਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਕੱਦਾਵਾਰ ਨੇਤਾ ਬਣ ਕੇ ਉਭਰੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੀ ਚੋਣ ਮੈਦਾਨ ਵਿਚ ਨਿੱਤਰੇਗੀ ਅਤੇ ਮਿਊਾਸਪਲ ਚੋਣਾਂ ਵਾਂਗ ਸ਼ਾਨਦਾਰ ਜਿੱਤ ਹਾਸਲ ਕਰੇਗੀ |   ਮੁਲਕ ਦੀ ਕੌਮੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ  ਮਿਊਾਸਪਲ ਚੋਣਾਂ ਵਿਚ ਕੁੱਲ 2165 ਸੀਟਾਂ ਵਿਚੋਂ ਸਿਰਫ 47 ਸੀਟਾਂ ਮਿਲਣ 'ਤੇ ਵਿਅੰਗ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਦੀ ਹੋਂਦ ਮਿਟਾਉਣ ਦਾ ਏਜੰਡਾ ਲੈ ਕੇ ਤੁਰੀ ਭਾਜਪਾ ਖ਼ੁਦ ਹੀ ਸੂਬੇ ਦੇ ਸਿਆਸੀ ਨਕਸ਼ੇ ਤੋਂ ਮਿਟ ਗਈ ਹੈ | ਉਨ੍ਹਾਂ ਦਸਿਆ ਕਿ ਕਾਂਗਰਸ ਨੇ ਮਿਊਾਸਪਲ ਕੌਂਸਲਾਂ ਦੇ 1815 ਵਾਰਡਾਂ ਵਿਚੋਂ 1199 ਵਾਰਡਾਂ ਅਤੇ 7 ਨਗਰ ਨਿਗਮਾਂ ਦੀਆਂ 350 ਸੀਟਾਂ ਵਿਚੋਂ 281 ਸੀਟਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਜਦਕਿ ਅਕਾਲੀ ਦਲ ਨੂੰ  ਕ੍ਰਮਵਾਰ 289 ਤੇ 22, ਭਾਜਪਾ ਨੂੰ  38 ਤੇ 20 ਅਤੇ 'ਆਪ' ਨੂੰ  57 ਤੇ 9 ਸੀਟਾਂ 'ਤੇ ਸਬਰ ਕਰਨਾ ਪਿਆ |   ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ, ਕਰਜ਼ਾ ਮੁਆਫੀ, ਰੁਜ਼ਗਾਰ ਉਤਪਤੀ ਅਤੇ ਖ਼ਾਸ ਕਰ ਕੇ ਸੂਬੇ ਨੂੰ  ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਦੀ ਗੱਲ ਹੋਵੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸਾਰੇ ਫਰੰਟਾਂ 'ਤੇ ਪੰਜਾਬ ਅਤੇ ਇਥੋਂ ਦੇ ਲੋਕਾਂ ਪ੍ਰਤੀ ਅਪਣਾ ਫਰਜ਼ ਨਿਭਾਇਆ ਹੈ ਜਿਸ ਕਰ ਕੇ ਲੋਕਾਂ ਨੇ ਕੂੜ ਪ੍ਰਚਾਰ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਨੂੰ  ਉਨ੍ਹਾਂ ਦੀ ਅਸਲ ਥਾਂ ਦਿਖਾਉਂਦੇ ਹੋਏ ਕਾਂਗਰਸ ਪਾਰਟੀ ਦੀਆਂ ਨੀਤੀਆਂ ਉਪਰ ਭਰੋਸਾ ਜ਼ਾਹਰ ਕੀਤਾ ਹੈ |  
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement