ਪੰਜਾਬ ਸਰਕਾਰ ਨੇ 8 ਮਾਰਚ ਨੂੰ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ
Published : Feb 19, 2021, 5:10 pm IST
Updated : Feb 19, 2021, 5:12 pm IST
SHARE ARTICLE
Cabinet meeting
Cabinet meeting

ਇਜਲਾਸ 1 ਤੋਂ 10 ਮਾਰਚ ਤੱਕ ਸੱਦਣ ਦਾ ਪ੍ਰਸਤਾਵ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ 8 ਮਾਰਚ ਨੂੰ ਵਿੱਤੀ ਸਾਲ 2021-22 ਲਈ ਪੰਜਾਬ ਦਾ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਇਜਲਾਸ (ਬਜਟ ਇਜਲਾਸ) ਇਕ ਮਾਰਚ ਤੋਂ 10 ਮਾਰਚ, 2021 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਲਈ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸਿਫਾਰਸ਼ ਕਰ ਦਿੱਤੀ ਹੈ ਜੋ ਭਾਰਤੀ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਵਿਧਾਨ ਸਭਾ ਦਾ ਇਜਲਾਸ ਸਰਕਾਰੀ ਤੌਰ 'ਤੇ ਸੱਦਣ ਲਈ ਅਧਿਕਾਰਤ ਹਨ।

CM PunjabCM Punjab

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ 15ਵੀਂ ਵਿਧਾਨ ਸਭਾ ਦੇ 14ਵੇਂ ਇਜਲਾਸ ਲਈ ਰਾਜਪਾਲ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

Cabinet meetingCabinet meeting

ਅਗਲੇ ਵਿੱਤੀ ਸਾਲ ਲਈ ਬਜਟ ਅਨੁਮਾਨ ਪੇਸ਼ ਕਰਨ ਤੋਂ ਇਲਾਵਾ ਸਾਲ 2018-19 ਦੀਆਂ ਭਾਰਤ ਦੇ ਕੰਪਟਰੋਲਰ ਅਤੇ ਅਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ ਤੇ ਵਪਾਰਕ) ਅਤੇ ਸਾਲ 2019-20 ਲਈ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਦੇ ਨਾਲ-ਨਾਲ ਸਾਲ 2019-20 ਲਈ ਨਮਿੱਤਣ ਲੇਖੇ ਦੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ।

Cabinet meetingCabinet meeting

ਇਸੇ ਤਰ੍ਹਾਂ ਸਾਲ 2020-21 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2020-21 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement