ਸਮਾਣਾ-ਪਾਤੜਾਂ ਰੋਡ ’ਤੇ ਵਾਪਰਿਆ ਸੜਕ ਹਾਦਸਾ, ਨੌਜਵਾਨ ਦੀ ਹੋਈ ਮੌਤ
Published : Feb 19, 2023, 9:56 am IST
Updated : Feb 19, 2023, 9:56 am IST
SHARE ARTICLE
photo
photo

ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ

 

ਪਟਿਆਲਾ : ਸਮਾਣਾ-ਪਾਤੜਾਂ ਰੋਡ ’ਤੇ ਪਿੰਡ ਦਫਤਰੀਵਾਲਾ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ ਇੱਕ ਅਣਪਛਾਤੇ ਵਾਹਨ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। 

ਏ.ਐਸ.ਆਈ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਚਰਨਜੀਤ ਸਿੰਘ (28) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬੁਰੜ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਚਰਨਜੀਤ ਸਿੰਘ ਕਿਸੇ ਕੰਮ ਲਈ ਆਪਣੇ ਪਿੰਡ ਤੋਂ ਘੱਗਾ ਵੱਲ ਜਾ ਰਿਹਾ ਸੀ ਕਿ ਪਿੰਡ ਦਫਤੜੀਵਾਲਾ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਅ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement