ਪਟਿਆਲਾ : ਕਾਲੀ ਮਾਤਾ ਮੰਦਰ ਮੱਥਾ ਟੇਕ ਵਾਪਸ ਆ ਰਹੀ ਮਹਿੰਦਰਾ ਪਿਕਅਪ ਨਾਲ ਵਾਪਰਿਆ ਹਾਦਸਾ, 4 ਦੀ ਮੌਤ,12 ਗੰਭੀਰ ਜ਼ਖਮੀ
Published : Feb 19, 2023, 2:09 pm IST
Updated : Feb 19, 2023, 2:09 pm IST
SHARE ARTICLE
photo
photo

ਸਾਰੇ ਮ੍ਰਿਤਕ ਪਿੰਡ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।

 

ਸੰਗਰੂਰ : ਪੰਜਾਬ ਦੇ ਸੰਗਰੂਰ ਵਿੱਚ PRTC ਦੀ ਬੱਸ ਅਤੇ ਪਿਕਅੱਪ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਤਿੰਨ ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਪਿਕਅੱਪ ਸਵਾਰ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

ਇਹ ਹਾਦਸਾ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਸੁਨਾਮ ਦੇ ਕਲੌਦੀ ਬੱਸ ਸਟੈਂਡ ਨੇੜੇ ਵਾਪਰਿਆ। ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਬਾਹਰ ਕੱਢ ਕੇ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ। ਜਿੱਥੇ ਡਾਕਟਰਾਂ ਨੇ 4 ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ।

ਜ਼ਖਮੀ ਨੇ ਦੱਸਿਆ ਕਿ ਉਹ ਪਟਿਆਲਾ ਦੇ ਕਾਲੀ ਦੇਵੀ ਮੰਦਿਰ 'ਚ ਪੂਜਾ ਅਰਚਨਾ ਕਰ ਕੇ ਵਾਪਸ ਆ ਰਿਹਾ ਸੀ। ਜਦੋਂ ਪੀ.ਆਰ.ਟੀ.ਸੀ ਦੀ ਬੱਸ ਸਵਾਰੀਆਂ ਨੂੰ ਚੁੱਕਣ ਲਈ ਬੱਸ ਸਟੈਂਡ 'ਤੇ ਰੁਕੀ ਤਾਂ ਉਨ੍ਹਾਂ ਦੀ ਪਿਕਅੱਪ ਬੱਸ ਨਾਲ ਟਕਰਾ ਗਈ। ਇਸ ਤੋਂ ਬਾਅਦ ਸੜਕ 'ਤੇ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਉਸ ਨੂੰ ਪਿਕਅੱਪ ਤੋਂ ਬਾਹਰ ਕੱਢ ਕੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ।

ਸੰਗਰੂਰ ਦੀ ਐਸਡੀਐਮ ਨਵਰੀਤ ਕੌਰ ਨੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਸਿਵਲ ਹਸਪਤਾਲ ਸੰਗਰੂਰ ਪਹੁੰਚ ਕੇ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ। ਸਾਰੇ ਮ੍ਰਿਤਕ ਪਿੰਡ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਇਹ ਹਾਦਸਾ ਧੁੰਦ ਕਾਰਨ ਵਾਪਰਿਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement