Punjab News: ਵਿਅਕਤੀ ਨੇ ਘਰ ਵਿਚ ਦਾਖਲ ਹੋ ਕੇ ਪਤੀ-ਪਤਨੀ ’ਤੇ ਕੀਤਾ ਹਮਲਾ; ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ
Published : Feb 19, 2024, 11:52 am IST
Updated : Feb 19, 2024, 11:52 am IST
SHARE ARTICLE
Person attacked husband and wife
Person attacked husband and wife

ਮ੍ਰਿਤਕ ਦੀ ਪਛਾਣ ਡੋਗਰ ਬਸਤੀ ਵਾਸੀ ਪਰਵਿੰਦਰ ਸਿੰਘ (41) ਵਜੋਂ ਹੋਈ ਹੈ।

Punjab News: ਫਰੀਦਕੋਟ ਵਿਚ ਦੇਰ ਰਾਤ ਇਕ ਵਿਅਕਤੀ ਨੇ ਘਰ ਵਿਚ ਦਾਖਲ ਹੋ ਕੇ ਪਤੀ-ਪਤਨੀ ਉਤੇ ਜਾਨਲੇਵਾ ਹਮਲਾ ਕਰ ਦਿਤਾ। ਇਸ ਦੌਰਾਨ ਪਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਹੈ।

ਮ੍ਰਿਤਕ ਦੀ ਪਛਾਣ ਡੋਗਰ ਬਸਤੀ ਵਾਸੀ ਪਰਵਿੰਦਰ ਸਿੰਘ (41) ਵਜੋਂ ਹੋਈ ਹੈ। ਸੂਚਨਾ ਮਿਲਦਿਆਂ ਹੀ ਥਾਣਾ ਪੁਲਿਸ ਦੀ ਟੀਮ ਦੇ ਨਾਲ ਡੀ.ਐਸ.ਪੀ. ਸ਼ਮਸ਼ੇਰ ਸਿੰਘ ਮੌਕੇ ’ਤੇ ਪਹੁੰਚੇ। ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਵਿਚ ਰਖਵਾਇਆ ਗਿਆ ਹੈ।

ਡੋਗਰ ਬਸਤੀ ਦੀ ਰਹਿਣ ਵਾਲੀ ਔਰਤ ਨੇ ਦਸਿਆ ਕਿ ਉਸ ਦੇ ਲੜਕੇ ਪਰਵਿੰਦਰ ਦਾ ਵਿਆਹ ਸਾਲ 2007 ਵਿਚ ਹੋਇਆ ਸੀ। ਕੁੱਝ ਮਹੀਨੇ ਪਹਿਲਾਂ ਉਨ੍ਹਾਂ ਦੀ ਨੂੰਹ ਸੰਦੀਪ ਨਾਂਅ ਦੇ ਵਿਅਕਤੀ ਨਾਲ ਘਰੋਂ ਚਲੀ ਗਈ ਅਤੇ ਉਸ ਨਾਲ ਰਹਿਣ ਲੱਗੀ। ਕੁੱਝ ਦਿਨ ਪਹਿਲਾਂ ਹੀ ਉਹ ਘਰ ਪਰਤੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਤਵਾਰ ਰਾਤ ਨੂੰ ਪਰਵਾਰਕ ਮੈਂਬਰ ਘਰ 'ਚ ਮੌਜੂਦ ਸਨ। ਸੰਦੀਪ ਅਪਣੇ ਸਾਥੀਆਂ ਨਾਲ ਮਿਲ ਕੇ ਦਰਵਾਜ਼ਾ ਤੋੜ ਕੇ ਘਰ ਵਿਚ ਅੰਦਰ ਦਾਖ਼ਲ ਹੋ ਗਿਆ। ਉਨ੍ਹਾਂ ਨੇ ਘਰ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿਤੀ। ਇਸ ਤੋਂ ਬਾਅਦ ਉਸ ਨੇ ਪਰਵਿੰਦਰ ਅਤੇ ਨੂੰਹ 'ਤੇ ਹਮਲਾ ਕਰ ਦਿਤਾ। ਲੜਾਈ 'ਚ ਪਰਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਨੂੰਹ ਗੰਭੀਰ ਜ਼ਖਮੀ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਘਰ ਦਾ ਇਕਲੌਤਾ ਕਮਾਊ ਮੈਂਬਰ ਸੀ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਜ਼ਖਮੀ ਮਹਿਲਾ ਪਤੀ ਅਤੇ ਬੱਚਿਆਂ ਨੂੰ ਛੱਡ ਕੇ ਸੰਦੀਪ ਨਾਲ ਚਲੀ ਗਈ ਸੀ। ਕੁੱਝ ਸਮਾਂ ਪਹਿਲਾਂ ਹੀ ਉਹ ਵਾਪਸ ਆਈ ਸੀ। ਇਸ ਮਗਰੋਂ ਸੰਦੀਪ ਨੇ ਸਾਥੀਆਂ ਨਾਲ ਉਨ੍ਹਾਂ ਦੇ ਘਰ ਉਤੇ ਹਮਲਾ ਕਰ ਦਿਤਾ। ਪੁਲਿਸ ਨੇ ਪਰਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਕ ਜਾਂਚ ਸ਼ੁਰੂ ਕਰ ਦਿਤੀ ਹੈ।

(For more Punjabi news apart from Punjab News person attacked husband and wife, stay tuned to Rozana Spokesman)

Tags: faridkot

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement