CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੱਟੀ 
Published : Feb 19, 2026, 8:29 am IST
Updated : Feb 19, 2026, 10:40 am IST
SHARE ARTICLE
CM Bhagwant Mann gets leave from hospital
CM Bhagwant Mann gets leave from hospital

ਸਿਹਤ 'ਚ ਸੁਧਾਰ ਹੋਣ ਤੋਂ ਬਾਅਦ ਫੋਰਟਿਸ  ਹਸਪਤਾਲ ਤੋਂ ਮਿਲੀ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਹੁਣ ਮੁੱਖ ਮੰਤਰੀ ਨਿਵਾਸ ਵਾਪਸ ਆ ਗਏ ਹਨ। ਉਹ ਹੁਣ ਪੂਰੀ ਤਰ੍ਹਾਂ ਠੀਕ ਹਨ। ਮੰਨਿਆ ਜਾ ਰਿਹਾ ਹੈ ਕਿ ਉਹ ਲੁਧਿਆਣਾ ਵਿੱਚ ਹੋ ਰਹੀਆਂ ਕਿਲਾ ਰਾਏਪੁਰ ਖੇਡਾਂ ਵਿੱਚ ਸ਼ਾਮਲ ਹੋ ਸਕਦੇ ਹਨ।

ਖੇਡਾਂ ਦਾ ਅੱਜ ਆਖਰੀ ਦਿਨ ਹੈ। ਹਾਲਾਂਕਿ, ਇਸ ਸਮਾਗਮ ਦਾ ਅਧਿਕਾਰਤ ਪ੍ਰੋਗਰਾਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। 15 ਫਰਵਰੀ, ਸ਼ਿਵਰਾਤਰੀ ਦੀ ਦੁਪਹਿਰ ਨੂੰ, ਮੁੱਖ ਮੰਤਰੀ ਨੇ ਸੰਗਰੂਰ ਦੇ ਧੂਰੀ ਵਿੱਚ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ ਸੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਉਨ੍ਹਾਂ ਨਾਲ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ ਵਿੱਚ ਮੱਥਾ ਟੇਕਿਆ।

ਇਸ ਤੋਂ ਬਾਅਦ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ। ਸੰਗਰੂਰ ਤੋਂ ਬਾਅਦ ਫਾਜ਼ਿਲਕਾ ਦਾ ਉਨ੍ਹਾਂ ਦਾ ਨਿਰਧਾਰਤ ਦੌਰਾ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਉਹ 16 ਫਰਵਰੀ ਨੂੰ ਮੋਗਾ ਰੈਲੀ ਵਿੱਚ ਸ਼ਾਮਲ ਹੋਏ। ਜਿਥੇ ਫਿਰ ਉਨ੍ਹਾਂ ਦੀ ਸਿਹਤ ਵਿਗੜ ਗਈ, ਅਤੇ ਉਨ੍ਹਾਂ ਨੂੰ ਉਸੇ ਦਿਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪਰ ਹੁਣ ਉਹ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਤੇ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement