ਨੌਸ਼ਹਿਰਾ ਪੰਨੂਆ ਦਾ ਬੀਪੀਈਓ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ
Published : Feb 19, 2026, 6:54 am IST
Updated : Feb 19, 2026, 7:42 am IST
SHARE ARTICLE
Nowshera Pannua BPEO Ashwini Marwaha suspended
Nowshera Pannua BPEO Ashwini Marwaha suspended

ਅਸ਼ਵਨੀ ਮਰਵਾਹਾ ਨੇ ਅਧਿਆਪਕਾਂ ਦੇ ਇਨਕਰੀਮੈਂਟ  ਅਤੇ ਸਕੂਲ ਦੇ ਕਮਰਿਆਂ ਨੂੰ ਪੇਂਟ ਕਰਨ ਲਈ ਰਿਸ਼ਵਤ ਜਾਂ ਕਮਿਸ਼ਨ ਦੀ ਕੀਤੀ ਮੰਗ

ਚੰਡੀਗੜ੍ਹ (ਸਤਵਿੰਦਰ ਧੜਾਕ): ਪੰਜਾਬ ਸਰਕਾਰ ਦੇ ਸਕੂਲ ਸਿਖਿਆ ਵਿਭਾਗ ਨੇ ਬਲਾਕ ਨੌਸ਼ਹਿਰਾ ਪੰਨੂਆ (ਜ਼ਿਲ੍ਹਾ ਤਰਨਤਾਰਨ) ਦੇ ਬਲਾਕ ਪ੍ਰਾਇਮਰੀ ਸਿਖਿਆ ਅਧਿਕਾਰੀ (ਬੀਪੀਈਓ) ਅਸ਼ਵਨੀ ਮਰਵਾਹਾ ਨੂੰ ਗੰਭੀਰ ਦੋਸ਼ਾਂ ਕਾਰਨ ਤੁਰਤ ਪ੍ਰਭਾਵ ਨਾਲ ਮੁਅੱਤਲ ਕਰ ਦਿਤਾ ਹੈ।

ਵਿਭਾਗ ਦੇ ਸਕੱਤਰ ਸਿਖਿਆ ਸੋਨਾਲੀ ਗਿਰੀ ਨੇ  ਕਾਰਵਾਈ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4(1)(ਏ) ਤਹਿਤ ਕੀਤੀ ਹੈ। ਵਿਭਾਗੀ ਆਦੇਸ਼ ਅਨੁਸਾਰ, ਬਲਾਕ ਨੌਸ਼ਹਿਰਾ ਪੰਨੂਆ ਦੇ ਲਗਭਗ 40 ਅਧਿਆਪਕਾਂ ਨੇ ਅਸ਼ਵਨੀ ਮਰਵਾਹਾ ਵਿਰੁਧ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿਚ ਗੰਭੀਰ ਦੋਸ਼ ਲਗਾਏ ਗਏ ਸਨ।

ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਅਧਿਆਪਕਾਂ ਦੇ ਇਨਕਰੀਮੈਂਟ  ਅਤੇ ਸਕੂਲ ਦੇ ਕਮਰਿਆਂ ਨੂੰ ਪੇਂਟ ਕਰਨ ਲਈ ਰਿਸ਼ਵਤ ਜਾਂ ਕਮਿਸ਼ਨ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ, ਸੋਸ਼ਲ ਮੀਡੀਆ ’ਤੇ ਅਧਿਕਾਰੀ ਦੀਆਂ ਗਤੀਵਿਧੀਆਂ ਨੂੰ ਵੀ ਗੰਭੀਰ ਦੁਰਾਚਾਰ ਅਤੇ ਅਨੁਸ਼ਾਸਨਹੀਣਤਾ ਮੰਨਿਆ ਗਿਆ ਸੀ। ਸਰਕਾਰ ਨੇ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਤੁਰਤ ਪ੍ਰਭਾਵ ਨਾਲ ਮੁਅੱਤਲੀ ਦਾ ਹੁਕਮ ਜਾਰੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement