ਗਿਆਨੀ ਰਘਬੀਰ ਸਿੰਘ ਖ਼ਿਲਾਫ਼ SGPC ਨੇ ਜਾਰੀ ਕੀਤਾ ਨੋਟਿਸ
Published : Feb 19, 2026, 4:34 pm IST
Updated : Feb 19, 2026, 4:34 pm IST
SHARE ARTICLE
SGPC issues notice against Giani Raghbir Singh
SGPC issues notice against Giani Raghbir Singh

ਗਿਆਨੀ ਰਘਬੀਰ ਸਿੰਘ 72 ਘੰਟੇ ਵਿੱਚ ਮੰਗਣ ਮੁਆਫ਼ੀ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਬੀਤੇ ਦਿਨ ਲਾਏ ਗੰਭੀਰ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ 72 ਘੰਟੇ ਦੇ ਅੰਦਰ-ਅੰਦਰ ਲਾਏ ਗੰਭੀਰ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 72 ਘੰਟਿਆਂ ਅੰਦਰ ਸਬੂਤ ਪੇਸ਼ ਨਾ ਕਰਨ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਦੇ ਅਧਿਕਾਰ ਪ੍ਰਧਾਨ ਨੂੰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਅਤੇ ਗੁਰਦੁਆਰਾ ਭੱਠਾ ਸਾਹਿਬ ਰੋਪੜ ਦੀਆਂ ਜ਼ਮੀਨਾਂ ਸੰਬੰਧੀ ਕਥਿਤ ਤੌਰ 'ਤੇ ਗ਼ਲਤ ਬਿਆਨਬਾਜ਼ੀ ਕਰਨ 'ਤੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਗਿਆ ਹੈ ਕਿ ਜਾਂ ਤਾਂ ਉਹ ਮੁਆਫ਼ੀ ਮੰਗਣ ਨਹੀਂ ਤਾਂ ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਨੂੰ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਹਿਦਾਇਤ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਮੀਨਾਂ ਦੇ ਮਾਮਲੇ ਵਿਚ ਜੋ ਵੀ ਕਾਰਵਾਈ ਕੀਤੀ ਗਈ ਹੈ ਉਹ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਤੇ ਕਾਨੂੰਨ ਅਨੁਸਾਰ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement