ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ 'ਚ ਦਰਜ ਹੋਏ 35,871 ਨਵੇਂ ਮਾਮਲੇ
Published : Mar 19, 2021, 3:36 am IST
Updated : Mar 19, 2021, 3:36 am IST
SHARE ARTICLE
image
image

ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ 'ਚ ਦਰਜ ਹੋਏ 35,871 ਨਵੇਂ ਮਾਮਲੇ

ਨਵੀਂ ਦਿੱਲੀ, 18 ਮਾਰਚ : ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਭਾਰਤ ਵਿਚ ਕੋਵਿਡ 19 ਦੇ ਨਵੇਂ ਮਾਮਲਿਆਂ ਵਿਚ 24 ਫ਼ੀ ਸਦੀ ਦਾ ਵਾਧਾ ਦੇਖਣ ਨੂੰ  ਮਿਲਿਆ ਹੈ | ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 35,871 ਨਵੇਂ ਮਾਮਲੇ ਦਰਜ ਕੀਤੇ ਗਏ | ਇਸ ਨਾਲ ਹੀ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ ਦੀ ਗਿਣਤੀ 11,474,605 ਹੋ ਗਈ ਹੈ | ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੇ ਅੰਕੜੇ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿਚ 172 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ | ਇਸ ਦੇ ਨਾਲ ਹੀ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 159,216 ਤਕ ਪਹੁੰਚ ਗਈ ਹੈ | ਕੋਰੋਨਾ ਮਾਮਲਿਆਂ ਦੇ ਚਲਦੇ 
ਗੁਜਰਾਤ ਦੇ ਅਹਿਮਦਾਬਾਦ 'ਚ ਜਿਮ, ਸਪੋਰਟਸ ਕਲੱਬ, ਗੇਮਿੰਗ ਜੋਨ ਇਕ ਵਾਰ ਫਿਰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸੇ ਤਰ੍ਹਾਂ ਦਿੱਲੀ ਨੇੜਲੇ ਨੋਇਡਾ ਤੇ ਗਾਜ਼ੀਆਬਾਦ ਵਿਚ 30 ਅਪ੍ਰੈਲ ਤਕ ਧਾਰਾ 144 ਲਾਗੂ ਕਰ ਦਿਤੀ ਗਈ ਹੈ | ਬੀਤੇ ਦਿਨੀਂ ਗੁਜਰਾਤ ਵਿਚ ਕੋਵਿਡ -19 ਦੇ 1,122 ਨਵੇਂ ਕੇਸ ਸਾਹਮਣੇ ਆਏ ਹਨ |    (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement