ਪਹਿਲੀ ਕੈਬਨਿਟ ਮੀਟਿੰਗ 'ਚ ਰੁਜ਼ਗਾਰ ਸਬੰਧੀ 'ਮਾਨ' ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ ਵੇਰਵਾ 
Published : Mar 19, 2022, 4:05 pm IST
Updated : Mar 19, 2022, 4:05 pm IST
SHARE ARTICLE
Cabinet Meeting
Cabinet Meeting

25 ਹਜ਼ਾਰ ਅਸਾਮੀਆਂ ਦੀ ਤੁਰੰਤ ਭਰਤੀ ਨੂੰ ਮਨਜ਼ੂਰੀ - ਸੂਤਰ 

ਭਰੀਆਂ ਜਾਣਗੀਆਂ ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ਵਿਚ ਖ਼ਾਲੀ ਪਈਆਂ ਅਸਾਮੀਆਂ 

ਚੰਡੀਗੜ੍ਹ : ਪੰਜਾਬ  ਦੀ ਨਵੀਂ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਮੰਤਰੀ ਮੰਡਲ ਵਿੱਚ ਅੱਜ 10 ਮੰਤਰੀ ਸ਼ਾਮਲ ਕੀਤੇ ਗਏ ਹਨ। ਇਸ ਤੋਂ ਬਾਅਦ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ।

photo photo

ਮੰਤਰੀ ਮੰਡਲ 'ਚ ਕਈ ਅਹਿਮ ਫ਼ੈਸਲਿਆਂ 'ਤੇ ਚਰਚਾ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਨੇ 25,000 ਅਸਾਮੀਆਂ ਦੀ ਤੁਰੰਤ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ।

cabinet meetingcabinet meeting

ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਨੇ ਤਿੰਨ ਮਹੀਨਿਆਂ ਲਈ ਵੋਟ ਆਨ ਅਕਾਉਂਟ ਲੈਣ ਦਾ ਫ਼ੈਸਲਾ ਕੀਤਾ ਹੈ ਅਤੇ ਬਜਟ ਜੂਨ ਮਹੀਨੇ ਵਿਚ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਪੂਰਕ ਗ੍ਰਾਂਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

new cabinetnew cabinet

ਕੈਬਨਿਟ ਦੀ ਇਸ ਪਹਿਲੀ ਮੀਟਿੰਗ ਵਿਚ ਨਵੇਂ ਚੁਣੇ ਗਏ ਮੰਤਰੀਆਂ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਡਾ. ਹਰਭਜਨ ਸਿੰਘ, ਡਾ. ਵਿਜੇ ਸਿੰਗਲਾ, ਲਾਲਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਜੀਤ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਜ਼ਿੰਪਾ ਅਤੇ ਹਰਜੋਤ ਸਿੰਘ ਬੈਂਸ ਨੇ ਸ਼ਿਰਕਤ ਕੀਤੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement