ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਮਿਲੇ 9 ਮੋਬਾਇਲ, ਅਚਨਚੇਤ ਕੀਤੀ ਗਈ ਸੀ ਚੈਕਿੰਗ 
Published : Mar 19, 2023, 5:26 pm IST
Updated : Mar 19, 2023, 5:26 pm IST
SHARE ARTICLE
 central jail of Ferozepur
central jail of Ferozepur

ਕੱਲ੍ਹ ਜੇਲ੍ਹ ਪ੍ਰਸ਼ਾਸਨ ਨੇ ਇਸ ਜੇਲ੍ਹ 'ਚੋਂ 11 ਮੋਬਾਇਲ ਫ਼ੋਨ ਬਰਾਮਦ ਕੀਤੇ ਸਨ।

ਫਿਰੋਜ਼ਪੁਰ -  ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 9 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਜੇਲ੍ਹ ਪ੍ਰਸ਼ਾਸਨ ਨੇ ਇਸ ਜੇਲ੍ਹ 'ਚੋਂ 11 ਮੋਬਾਇਲ ਫ਼ੋਨ ਬਰਾਮਦ ਕੀਤੇ ਸਨ। ਇਸ ਬਰਾਮਦਗੀ ਸਬੰਧੀ ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਵੱਲੋਂ ਪੁਲਿਸ ਨੂੰ ਭੇਜੇ ਲਿਖਤੀ ਪੱਤਰ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਹਵਾਲਾਤੀ ਬਲਰਾਜ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲਿਸ ਨੂੰ ਭੇਜੇ ਪੱਤਰ 'ਚ ਕਿਹਾ ਕਿ ਜਦੋਂ ਉਨ੍ਹਾਂ ਨੇ ਸਟਾਫ਼ ਸਮੇਤ ਬਲਾਕ ਨੰਬਰ 1 ਦੀ ਬੈਰਕ ਨੰਬਰ 4 ਦੀ ਅਚਨਚੇਤ ਤਲਾਸ਼ੀ ਲਈ ਤਾਂ ਹਵਾਲਾਤੀ ਬਲਰਾਜ ਸਿੰਘ ਕੋਲੋਂ ਸਿਮ ਕਾਰਡ ਸਮੇਤ ਇਕ ਸੈਮਸੰਗ ਕੀਪੈਡ ਮੋਬਾਇਲ  ਬਰਾਮਦ ਹੋਇਆ। ਉਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾ ਕੇ ਸੈਮਸੰਗ ਕੰਪਨੀ ਦੇ 7 ਅਤੇ ਨੌਕੀਆ ਕੰਪਨੀ ਦਾ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਦੋ ਦਿਨਾਂ 'ਚ ਫਿਰੋਜ਼ਪੁਰ ਜੇਲ੍ਹ 'ਚੋਂ 20 ਮੋਬਾਇਲ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਤਫ਼ਤੀਸ਼ ਅਤੇ ਕਾਰਵਾਈ ਕਰਦਿਆਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਮੋਬਾਈਲ ਫ਼ੋਨ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement