ਤਰਨਤਾਰਨ ’ਚ ਘਰ ਬੁਲਾ ਕੇ ਵਿਅਕਤੀ ਦਾ ਸੱਬਲ ਮਾਰ ਕੇ ਕਤਲ

By : GAGANDEEP

Published : Mar 19, 2023, 8:15 pm IST
Updated : Mar 19, 2023, 8:15 pm IST
SHARE ARTICLE
photo
photo

ਪੁਲਿਸ ਨੇ ਜਾਂਚ ਕੀਤੀ ਸ਼ੁਰੂ

 

ਤਰਨਤਾਰਨ :ਤਰਨਤਾਰਨ ਜ਼ਿਲ੍ਹੇ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੋਂ ਦੇ ਪਿੰਡ ਡਿਆਲ ਰਾਜਪੂਤਾਂ ਵਿਖੇ ਇਕ ਵਿਅਕਤੀ ਨੂੰ ਆਪਣੇ ਘਰ ਬੁਲਾ ਕੇ ਉਸ ਦਾ ਲੋਹੇ ਦੀ ਸੱਬਲ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਿਊਣ ਸਿੰਘ (60) ਵਜੋਂ ਹੋਈ ਹੈ।

ਮ੍ਰਿਤਕ ਦੀ ਪਤਨੀ ਅਮਰਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦੇ ਪਤੀ ਜਿਊਣ ਸਿੰਘ (60) ਨੂੰ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਹਰਬੰਸ ਸਿੰਘ ਆਪਣੇ ਘਰ ਬੁਲਾ ਕੇ ਲੈ ਗਿਆ। ਜਦੋਂ ਉਹ ਕਾਫੀ ਸਮਾਂ ਘਰ ਨਾ ਪਰਤਿਆ ਤਾਂ  ਉਹ ਸੁਖਦੇਵ ਸਿੰਘ 'ਤੇ ਘਰ ਗਈ ਤਾਂ ਵੇਖਿਆ ਕਿ ਸੁਖਦੇਵ ਸਿੰਘ ਉਸਦੇ ਪਤੀ ਦੇ ਸਿਰ ਉੱਪਰ ਲੋਹੇ ਦੇ ਸੱਬਲ ਨਾਲ ਵਾਰ ਕਰ ਰਿਹਾ ਸੀ ਅਤੇ ਉਸਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਚੁੱਕਾ ਸੀ।

ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਸੁਖਦੇਵ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਆਪਣੇ ਪਤੀ ਨੂੰ ਜਦੋਂ ਸਿਵਲ ਹਸਪਤਾਲ ਕੈਰੋਂ ਵਿਖੇ ਲੈ ਕੇ ਪੁੱਜੀ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement