Punjab News: ਨੌਜਵਾਨ ਨੇ ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਖੁਦ ਨੂੰ ਲਗਾਈ ਅੱਗ; 95% ਸਰੀਰ ਝੁਲਸਿਆ
Published : Mar 19, 2024, 2:24 pm IST
Updated : Mar 19, 2024, 2:24 pm IST
SHARE ARTICLE
Youth set himself on fire after being upset with in-laws
Youth set himself on fire after being upset with in-laws

ਪਰਵਾਰ ਨੇ ਕਿਹਾ, ‘ਬੱਚਿਆਂ ਨੂੰ ਨਹੀਂ ਮਿਲਣ ਦੇ ਰਿਹਾ ਸੀ ਸਹੁਰਾ ਪਰਵਾਰ’

Punjab News: ਜਲੰਧਰ 'ਚ ਅਪਣੇ ਸਹੁਰਿਆਂ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਮਿੱਟੀ ਦਾ ਤੇਲ ਪਾ ਕੇ ਅਪਣੇ ਆਪ ਨੂੰ ਅੱਗ ਲਗਾ ਲਈ। ਜਿਸ ਕਾਰਨ ਨੌਜਵਾਨ ਗੰਭੀਰ ਰੂਪ 'ਚ ਝੁਲਸ ਗਿਆ। ਨੌਜਵਾਨ ਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦੇ ਸਰੀਰ ਦਾ ਲਗਭਗ 95 ਫ਼ੀ ਸਦੀ ਹਿੱਸਾ ਸੜ ਗਿਆ ਹੈ।

ਪਰਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਹੁਸ਼ਿਆਰਪੁਰ ਦੇ ਰਹਿਣ ਵਾਲੇ 37 ਸਾਲਾ ਜਸਵਿੰਦਰ ਸਿੰਘ ਨੇ ਅਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦ 'ਤੇ ਤੇਲ ਪਾ ਕੇ ਅੱਗ ਲਗਾ ਲਈ। ਜਿਸ ਤੋਂ ਬਾਅਦ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਵਾਰ ਦਾ ਇਲਜ਼ਾਮ ਹੈ ਕਿ ਇਸ ਸੱਭ ਦੇ ਬਾਵਜੂਦ ਜਸਵਿੰਦਰ ਦੀ ਪਤਨੀ ਉਸ ਨੂੰ ਮਿਲਣ ਵੀ ਨਹੀਂ ਆਈ।

ਹੁਸ਼ਿਆਰਪੁਰ ਦੇ ਪਿੰਡ ਬਾਦਲ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਰਿਸ਼ਤੇਦਾਰ ਮਨਦੀਪ ਸਿੰਘ ਨੇ ਦਸਿਆ ਕਿ ਜਸਵਿੰਦਰ ਨੂੰ ਇਨਸਾਫ ਨਹੀਂ ਮਿਲਿਆ ਹੈ। ਅਪਣੇ ਸਹੁਰਿਆਂ ਤੋਂ ਪਰੇਸ਼ਾਨ ਹੋਣ ਕਾਰਨ ਉਸ ਨੇ ਇਹ ਕਦਮ ਚੁੱਕਿਆ। ਕਰੀਬ ਸੱਤ ਸਾਲ ਪਹਿਲਾਂ ਜਸਵਿੰਦਰ ਦਾ ਵਿਆਹ ਹੋਇਆ ਸੀ। ਉਸ ਦੀ ਇਕ 6 ਸਾਲ ਦੀ ਬੇਟੀ ਅਤੇ 4 ਸਾਲ ਦਾ ਬੇਟਾ ਹੈ। ਉਹ ਪਿੰਡ ਬਾਦਲ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਮਨਦੀਪ ਨੇ ਦਸਿਆ ਕਿ ਜਸਵਿੰਦਰ ਅਕਸਰ ਬੱਚਿਆਂ ਨੂੰ ਮਿਲਣ ਲਈ ਅਪਣੀ ਪਤਨੀ ਦੇ ਘਰ ਜਾਂਦਾ ਸੀ ਪਰ ਉਸ ਦੇ ਸਹੁਰਿਆਂ ਨੇ ਉਸ ਨੂੰ ਅਪਣੇ ਬੱਚਿਆਂ ਨੂੰ ਮਿਲਣ ਨਹੀਂ ਦਿਤਾ। ਜਿਸ ਕਾਰਨ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ।

ਮਨਦੀਪ ਸਿੰਘ ਨੇ ਦਸਿਆ ਕਿ ਇਹ ਸਾਰੀ ਘਟਨਾ 17 ਮਾਰਚ (ਐਤਵਾਰ) ਦੀ ਹੈ। ਦੇਰ ਰਾਤ ਜਸਵਿੰਦਰ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੋਂ ਉਸ ਨੂੰ ਫਗਵਾੜਾ ਰੈਫਰ ਕਰ ਦਿਤਾ ਗਿਆ। ਜਸਵਿੰਦਰ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਦੇਰ ਰਾਤ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਜਸਵਿੰਦਰ ਸਿੰਘ ਨੂੰ ਵੈਂਟੀਲੇਟਰ 'ਤੇ ਪਾ ਦਿਤਾ ਹੈ। ਥਾਣਾ ਹੁਸ਼ਿਆਰਪੁਰ ਦੇ ਐਸਆਈ ਗੁਰਸ਼ਰਨ ਸਿੰਘ ਨੇ ਦਸਿਆ ਕਿ ਜਸਵਿੰਦਰ ਸਿੰਘ ਦੇ ਬਿਆਨ ਦਰਜ ਨਹੀਂ ਕੀਤੇ ਜਾ ਸਕੇ। ਬਿਆਨ ਦਰਜ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

(For more Punjabi news apart from Youth set himself on fire after being upset with in-laws, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement