ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ, ਹਥਿਆਰ ਤਸਕਰੀ ਗਿਰੋਹ ਦਾ ਪਰਦਾਫ਼ਾਸ਼
Published : Mar 19, 2026, 4:44 pm IST
Updated : Mar 19, 2026, 4:44 pm IST
SHARE ARTICLE
Amritsar Commissionerate Police achieves major success, arms smuggling gang busted
Amritsar Commissionerate Police achieves major success, arms smuggling gang busted

ਸਰਹੱਦ ਪਾਰ ਤੋਂ ਆ ਰਹੇ ਗੈਰਕਾਨੂੰਨੀ ਹਥਿਆਰਾਂ ਨਾਲ ਜੁੜੇ 6 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕਰਦਿਆਂ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ, ਜੋ ਕਿ ਕਾਫੀ ਖ਼ਤਰਨਾਕ ਅਤੇ ਉੱਚ ਤਕਨੀਕੀ ਹਨ।

ਪ੍ਰਾਰੰਭਿਕ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਪੁਰਤਗਾਲ ਵਿੱਚ ਬੈਠ ਕੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ। ਇਸ ਹੈਂਡਲਰ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਸਨ, ਜਿੱਥੋਂ ਗੈਰਕਾਨੂੰਨੀ ਹਥਿਆਰ ਭਾਰਤ ਵਿੱਚ ਤਸਕਰੀ ਕਰਕੇ ਭੇਜੇ ਜਾਂਦੇ ਸਨ। ਇਹ ਹਥਿਆਰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਂਦੇ ਸਨ, ਜਿਸ ਨਾਲ ਕਾਨੂੰਨ-ਵਿਵਸਥਾ ਲਈ ਵੱਡਾ ਖ਼ਤਰਾ ਬਣਿਆ ਹੋਇਆ ਸੀ।
ਇਸ ਮਾਮਲੇ ਸਬੰਧੀ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਹੁਣ ਇਸ ਮੋਡੀਊਲ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ, ਤਾਂ ਜੋ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਚਲਾਏ ਜਾ ਰਹੇ “ਗੈਂਗਸਟਰਾਂ ‘ਤੇ ਵਾਰ” ਅਭਿਆਨ ਤਹਿਤ ਇਹ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਸਫਿਸਟੀਕੇਟਡ ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ .30 ਬੋਰ ਦੇ ਖ਼ਤਰਨਾਕ ਪਿਸਤੌਲ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਵਿੱਚੋਂ ਇਕ ਮਨਿਸ਼ ਕੁਮਾਰ ਲਹਿਰੀ ਹੈ, ਜੋ ਅਕਤੂਬਰ 2025 ਵਿੱਚ ਬਟਾਲਾ ਦੇ ਸਿਵਲ ਲਾਈਨ ਥਾਣੇ ਵਿੱਚ ਦਰਜ ਇੱਕ ਮਾਮਲੇ ਵਿੱਚ ਵਾਂਛਿਤ ਸੀ ਅਤੇ ਉਸ ‘ਤੇ ਪੁਲਿਸ ਪਾਰਟੀ ‘ਤੇ ਹਮਲਾ ਕਰਨ ਦੇ ਦੋਸ਼ ਵੀ ਹਨ, ਜਿਸ ਦੌਰਾਨ ਇੱਕ ਪੁਲਿਸ ਜਵਾਨ ਜ਼ਖਮੀ ਹੋਇਆ ਸੀ।

ਉਨ੍ਹਾਂ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਵਰਤ ਕੇ ਚਲਾਇਆ ਜਾ ਰਿਹਾ ਸੀ ਅਤੇ ਪਾਕਿਸਤਾਨ ਅਧਾਰਿਤ ਤਸਕਰੀ ਚੈਨਲਾਂ ਰਾਹੀਂ ਹਥਿਆਰ ਮੰਗਵਾਏ ਜਾਂਦੇ ਸਨ। ਪੁਲਿਸ ਦੀਆਂ ਟੀਮਾਂ ਨੇ ਸੁਚੱਜੇ ਢੰਗ ਨਾਲ ਆਪਰੇਸ਼ਨ ਚਲਾ ਕੇ ਇਸ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਇੰਸਪੈਕਟਰ ਮੋਲਕ ਦੀ ਟੀਮ ਸਮੇਤ ਸੀਨੀਅਰ ਅਧਿਕਾਰੀਆਂ ਏਸੀਪੀ ਹਰਮਿੰਦਰ ਸਿੰਘ, ਏਡੀਸੀਪੀ ਜਗਵਿੰਦਰ ਸਿੰਘ ਅਤੇ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਦੀ ਨਿਗਰਾਨੀ ਮਹੱਤਵਪੂਰਨ ਰਹੀ।

ਪੰਜਾਬ ਪੁਲਿਸ ਨੇ ਸਾਫ਼ ਕੀਤਾ ਹੈ ਕਿ ਗੈਰਕਾਨੂੰਨੀ ਹਥਿਆਰ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਖ਼ਿਲਾਫ਼ ਉਸਦੀ ਜ਼ੀਰੋ ਟੋਲਰੈਂਸ ਨੀਤੀ ਜਾਰੀ ਰਹੇਗੀ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement