ਹਜ਼ੂਰ ਸਾਹਿਬ ਰੁਕੇ ਸ਼ਰਧਾਲੂਆਂ ਨੂੰ ਆਉਣ ਦੀ ਪ੍ਰਵਾਨਗੀ ਦੇਵੇ ਭਾਰਤ ਸਰਕਾਰ : ਭਾਈ ਲੌਂਗੋਵਾਲ
Published : Apr 19, 2020, 10:44 am IST
Updated : Apr 19, 2020, 10:44 am IST
SHARE ARTICLE
File Photo
File Photo

ਕੋਰੋਨਾਵਾਇਰਸ ਕਾਰਨ ਦੇਸ਼ ਅੰਦਰ ਕਰਫ਼ਿਊ ਦੇ ਚਲਦਿਆਂ ਤਖ਼ਤ ਸਚਖੰਡ ਸ੍ਰੀ

ਅੰਮ੍ਰਿਤਸਰ, 18 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ) : ਕੋਰੋਨਾਵਾਇਰਸ ਕਾਰਨ ਦੇਸ਼ ਅੰਦਰ ਕਰਫ਼ਿਊ ਦੇ ਚਲਦਿਆਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ। 

ਭਾਈ ਲੌਂਗੋਵਾਲ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਸ ਬਾਰੇ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਾਂਦੇੜ ਸਾਹਿਬ ਮਹਾਰਾਸ਼ਟਰ ਠਹਿਰੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਵਾਉਣ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਦੇ ਹੱਲ ਲਈ ਕਹਿਣ ਅਤੇ ਸ਼ਰਧਾਲੂਆਂ ਦੇ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ।  

File photoFile photo

ਭਾਈ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਸੀ। ਪਰੰਤੂ ਅਜੇ ਤੱਕ ਸ਼ਰਧਾਲੂਆਂ ਨੂੰ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਹੁਣ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਦਾ ਉਤਾਰਾ ਪੰਜਾਬ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਪਹਿਲਾਂ ਹੀ ਕਈ ਦਿਨਾਂ ਤੋਂ ਨਾਂਦੇੜ ਵਿਖੇ ਰੁਕੇ ਹੋਏ ਹਨ ਅਤੇ ਕਰਫਿਊ ਵਧ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵੀ ਵਧ ਗਈ ਹੈ।

ਉਹ ਕਈ ਤਰ੍ਹਾਂ ਦੀਆਂ ਘਰੇਲੂ ਤੇ ਨਿੱਜੀ ਮਜ਼ਬੂਰੀਆਂ ਦਾ ਸਾਹਮਣਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਪ੍ਰਵਾਨਗੀ ਮਗਰੋਂ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਲਿਆਉਣ ਦਾ ਪ੍ਰਬੰਧ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮਾਮਲੇ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਨਾ ਚਾਹੀਦਾ ਹੈ ਅਤੇ ਹਰ ਪੱਧਰ ’ਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੰਨਾ ਥਾਣੇ ਵਿਚ ਤਿੰਨ ਵਿਅਕਤੀਆਂ ਨੂੰ ਨੰਗਾ ਕਰ ਕੇ ਅਨੈਤਿਕ ਵਿਹਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਵੀ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਮਾਨਯੋਗ ਹਾਈ ਕੋਰਟ ਦੇ ਮੌਜੂਦਾ ਜੱਜ ਪਾਸੋਂ ਮੁਕੰਮਲ ਜਾਂਚ ਕਰਵਾਈ ਜਾਵੇ ਤਾਂ ਜੋ ਕੋਈ ਵੀ ਦੋਸ਼ੀ ਬਚ ਨਾ ਸਕੇ। 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement