ਥਾਣੇ 'ਚ ਤਿੰਨ ਵਿਅਕਤੀਆਂ ਨਾਲ ਦੁਰਵਿਹਾਰ ਕਰਨ 'ਤੇ SHO ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ
Published : Apr 19, 2020, 9:57 am IST
Updated : May 4, 2020, 3:14 pm IST
SHARE ARTICLE
police
police

ਹੁਣ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਦੀ 16 ਮੌਤ ਹੋ ਚੁੱਕੀ ਹੈ ਅਤੇ 234 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ।

ਚੰਡੀਗੜ੍ਹ : ਕਰੋਨਾ ਵਾਇਰਸ ਨਾਲ ਚੱਲ ਰਹੀ ਜੰਗ ਵਿਚ ਜਿੱਥੇ ਡਾਕਟਰ ਅਤੇ ਪੁਲਿਸ ਕਰਮਚਾਰੀ ਦਿਨ-ਰਾਤ ਲੜਨ ਲੱਗੇ ਹੋਏ ਹਨ ਉਥੇ ਹੀ ਕੁਝ ਅਜਿਹੇ ਵੀ ਅਧਿਕਾਰੀ ਹਨ ਜਿਨ੍ਹਾਂ ਦੇ ਮਾੜੇ ਕੰਮਾਂ ਕਰਕੇ ਪੂਰੇ ਡੀਪਾਰਟਮੈਂਟ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤਰ੍ਹਾਂ ਪੰਜਾਬ ਪੁਲਿਸ ਦੇ ਐੱਸ ਐੱਚ ਓ ਖੰਨਾ ਬਲਜਿੰਦਰ ਸਿੰਘ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਅਧਿਕਾਰੀ ਦੇ ਤਬਾਦਲੇ ਦੇ ਵੀ ਆਦੇਸ਼ ਦਿੱਤੇ ਹਨ। ਦੱਸ ਦੱਈਏ ਕਿ ਬਲਜਿੰਦਰ ਸਿੰਘ ਵਿਰੁੱਧ ਆਪਣੇ ਥਾਣੇ ‘ਚ ਤਿੰਨ ਵਿਅਕਤੀਆਂ ਨੂੰ ਨੰਗਾ ਕਰਨ ਦੇ ਦੋਸ਼ ਲੱਗੇ ਸਨ।

punjab policepunjab police

ਉਧਰ ਡੀਜੀਪੀ ਦਿਨਕਰ ਗੁਪਤਾ ਦੇ ਆਦੇਸ਼ਾਂ ਤੋਂ ਬਾਅਦ ਲੁਧਿਆਣਾ ਰੇਂਜ ਦੇ ਆਈਜੀਪੀ ਜਸਕਰਨ ਸਿੰਘ ਵੱਲੋਂ ਕੀਤੀ ਮੁੱਢਲੀ ਜਾਂਚ ਤੋਂ ਬਾਅਦ ਐੱਸ.ਐੱਚ.ਓ ਤੇ ਲੱਗੇ ਦੋਸ਼ਾਂ ਵਿਚ ਸਹੀ ਪਾਇਆ ਗਿਆ ਹੈ। ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਚ.ਓ ਬਲਜਿੰਦਰ ਸਿੰਘ ਨੂੰ (267 / ਪੀ.ਆਰ ) ਤੇ ਤੁਰੰਤ ਐਕਸ਼ਨ ਲੈਂਦਿਆਂ ਉਸ ਨੂੰ ਲੁਧਿਆਣਾ ਰੇਂਜ ਤੋਂ ਫਿਰੋਜਪੁਰ ਰੇਂਜ ਵਿਖੇ ਬਦਲ ਦਿੱਤਾ ਹੈ।

punjab policepunjab police

ਇਸ ਤੋਂ ਇਲਾਵਾ ਉਕਤ ਅਧਿਕਾਰੀ ਖਿਲਾਫ ਵਿਭਾਗੀ ਕਾਰਵਾਈ ਵੀ ਆਰੰਭ ਕੀਤੀ ਗਈ ਹੈ ਅਤੇ ਇਸ ਬਾਰੇ ਰਿਪੋਰਟ ਮਿਲਣ ਤੋਂ ਬਾਅਦ ਹੀ ਇਸ ਬਾਰੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਦਿਨਕਰ ਗੁਪਤਾ ਨੇ ਇਸ ਬਾਰੇ ਕਿਹਾ ਕਿ ਪੁਲਿਸ ਅਜਿਹੀਆਂ ਘਟਨਾਵਾ ਬਾਰੇ ਜ਼ੀਰੋ ਟਾਲਰੈਂਸ ਰੱਖਦੀ ਹੈ ਅਤੇ ਅਜਿਹੀਆਂ ਕਿਸੇ ਵੀ ਤਰ੍ਹਾਂ ਦੀਆਂ ਬੇਨਿਯਮੀਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ। ਗੁਪਤਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਆਈ.ਜੀ.ਪੀ ਲੁਧਿਆਣਾ ਰੇਂਜ ਨੇ ਸ਼ਿਕਾਇਤਕਰਤਾ ਦੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਖੰਨਾ ਥਾਣਾ ਦੇ ਐੱਸ.ਐੱਚ.ਓ ਦੇ ਵਿਰੁੱਧ ਆਈਪੀਸੀ ਦੀ ਧਾਰਾ ਦੀ ਧਾਰਾ 447/511/379/506/34  ਦੇ ਤਹਿਤ ਐੱਫ.ਆਈ।.

Punjab PolicePunjab Police

ਆਰ ਦਰਜ਼ ਨੰਬਰ 134 ਮਿਤੀ 13.062019 ਦੀ ਪੜਤਾਲ ਕੀਤੀ ਜਾਵੇਗੀ। ਦੱਸ ਯੋਗ ਹੈ ਕਿ ਇਸ ਬਾਰੇ ਡੀਜੀਪੀ ਨੇ 16 ਅਪ੍ਰੈਲ ਨੂੰ ਸ਼ੋਸਲ ਮੀਡੀਆ ਤੇ ਇਤਰਾਜ਼ਯੋਗ ਵੀਡੀਓ ਕਲਿੱਪ ਵਾਇਰਸ ਹੋਣ ਤੋਂ ਬਾਅਦ ਆਈ.ਪੀ.ਜੀ ਜਸਕਰਨ ਨੂੰ ਤੱਥਾਂ ਤੇ ਅਧਾਰਿਤ ਜਾਂਚ ਕਰਨ ਦੀ ਜਿੰਮੇਵਾਰੀ ਸੋਂਪੀ ਸੀ। ਜ਼ਿਕਰਯੋਗ ਹੈ ਕਿ ਹੁਣ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਦੀ 16 ਮੌਤ ਹੋ ਚੁੱਕੀ ਹੈ ਅਤੇ 234 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ।

PolicePolice

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement