ਆਪ ਨੂੰ ਪੰਜਾਬ ਵਿਚ ਮਿਲੀ ਮਜ਼ਬੂਤੀ, ਕਪੂਰਥਲਾ ਦੇ ਭਾਜਪਾ ਅਤੇ ਅਕਾਲੀ ਆਗੂ ਹੋਏ ਪਾਰਟੀ ਵਿਚ ਸ਼ਾਮਲ
Published : Apr 19, 2021, 5:39 pm IST
Updated : Apr 19, 2021, 5:39 pm IST
SHARE ARTICLE
SAD, BJP leaders from Kapurthala join AAP
SAD, BJP leaders from Kapurthala join AAP

ਆਪ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿਚ ਹੋ ਰਹੇ ਨੇ ਸ਼ਾਮਲ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ, ਹਰ ਰੋਜ ਨਾਮੀ ਤੇ ਪ੍ਰਸਿੱਧ ਵਿਅਕਤੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪਾਰਟੀ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕਪੂਰਥਲਾ ਤੋਂ ਭਾਜਪਾ ਆਗੂ ਦੀਨ ਬੰਧੂ ਤੇ ਸਰਬਜੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ  ਦੇ ਆਗੂ ਕਰਨੈਲ ਸਿੰਘ ਤੇ ਮਲਕੀਤ ਸਿੰਘ ਸੋਮਵਾਰ ਨੂੰ ਪਾਰਟੀ ਵਿੱਚ ਸ਼ਾਮਲ ਹੋਏ। ਚੰਡੀਗੜ ਵਿੱਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਆਪ ਦੇ ਸੀਨੀਅਰ ਨੇਤਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਹਨਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

harpal singh cheemaHarpal singh cheema

ਕਪੂਰਥਲਾ ਤੋਂ ਭੰਡਾਲ ਦੋਨਾ ਪਿੰਡ ਦੇ ਕਰਨੈਲ ਸਿੰਘ ਪੰਜਾਬ ਪੁਲੀਸ ਵਿੱਚ ਡੀ.ਐਸ.ਪੀ ਰਹਿ ਚੁੱਕੇ ਹਨ। ਉਹ ਅਕਾਲੀ ਦਲ ਦੇ ਦੋ ਸਾਲ ਤੱਕ ਜ਼ਿਲਾ ਜਨਰਲ ਸਕੱਤਰ ਰਹੇ ਸਨ, ਫਿਰ ਭਾਜਪਾ ਦੇ ਬਲਾਕ ਪ੍ਰਧਾਨ ਵੀ ਰਹੇ। ਇਸੇ ਤਰਾਂ ਕਪੂਰਥਲਾ ਦੇ ਡੋਗਰਾਵਾਲਾ ਦੇ ਮਲਕੀਤ ਸਿੰਘ ਪਿਛਲੇ 15 ਸਾਲਾਂ ਤੋਂ ਅਕਾਲੀ ਦਲ ਨਾਲ ਜੁੜੇ ਸਨ ਅਤੇ ਉਹ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ, ਸਕੱਤਰ ਅਤੇ ਜ਼ਿਲਾ ਉਪ ਪ੍ਰਧਾਨ ਦੇ ਅਹੁੱਦਿਆਂ 'ਤੇ ਰਹੇ ਸਨ।

SAD, BJP leaders from Kapurthala join AAPSAD, BJP leaders from Kapurthala join AAP

ਉਹਨਾਂ ਸੱਤ ਸਾਲਾਂ ਤੱਕ ਭਾਜਪਾ ਵਿੱਚ ਨੌਜਵਾਨ ਵਿੰਗ ਦੇ ਉਪ ਪ੍ਰਧਾਨ ਅਤੇ ਬਲਾਕ ਪ੍ਰਧਾਨ ਵਜੋਂ ਵੀ ਕੰਮ ਕੀਤਾ ਸੀ। ਕਪੂਰਥਲਾ ਦੇ ਹੀ ਚੁਹਰਵਾਲ ਪਿੰਡ ਦੇ ਨਿਵਾਸੀ ਦੀਨ ਬੰਧੂ ਭਾਜਪਾ ਦੇ ਮੰਡਲ ਦੇ ਜਨਰਲ ਸਕੱਤਰ ਅਤੇ ਨੌਜਵਾਨ ਮੋਰਚਾ ਦੇ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ। ਜਦੋਂ ਕਿ ਸਰਬਜੀਤ ਸਿੰਘ ਵੀ ਕਪੂਰਥਲਾ ਜ਼ਿਲੇ ਦੇ ਖੁਖਰੈਣ ਪਿੰਡ ਦੇ ਵਸਨੀਕ ਹਨ ਅਤੇ ਉਹ ਭਾਜਪਾ ਵੱਲੋਂ ਬਲਾਕ ਦੇ ਉਪ ਪ੍ਰਧਾਨ ਵੀ ਰਹੇ ਹਨ।

AAP Punjab AAP Punjab

ਆਪ ਆਗੂ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾ ਕੇ ਅਤੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਵਿੱਚ ਸੁਧਾਰ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਨਿੱਜੀ ਸਕੂਲਾਂ ਤੋਂ ਹਟਾ ਰਹੇ ਹਨ ਅਤੇ ਲੋਕਾਂ ਨੂੰ ਦਿੱਲੀ ਦੇ ਹਸਪਤਾਲਾਂ ਵਿੱਚ ਮੁਫ਼ਤ 'ਚ ਚੰਗਾ ਇਲਾਜ ਮਿਲ ਰਿਹਾ ਹੈ। ਉਸੇ ਦਾ ਨਤੀਜਾ ਹੈ ਕਿ ਅੱਜ ਦੇਸ਼ ਭਰ ਦੇ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰਦੇ ਹਨ।

Arvind KejriwalArvind Kejriwal

ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਰ ਵਰਗ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਬਚਾਉਣ ਲਈ ਆਪ ਵਿੱਚ ਸ਼ਾਮਲ ਹੋ ਰਹੇ ਹਨ। ਮੁੱਖ ਮੰਤਰੀ 'ਤੇ ਸ਼ਬਦੀ ਹਮਲਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਉਹਨਾਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸਗੋਂ ਕੈਪਟਨ ਭਾਰਤ ਦੇ ਸਭ ਤੋਂ ਫੇਲ ਮੁੱਖ ਮੰਤਰੀ ਹਨ, ਜਿਨਾਂ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement